ਪਟਨਾ (ਏਜੰਸੀ) - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਮਵਾਰ ਵਾਲੇ ਦਿਨ ਬਿਹਾਰ ਵਿਧਾਨ ਪ੍ਰੀਸ਼ਦ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦਾ ਅਸਤੀਫਾ ਮੰਤਰੀ ਵਿਜੇ ਚੌਧਰੀ ਤੇ ਸੰਜੇ ਗਾਂਧੀ ਵਿਧਾਨ ਪ੍ਰੀਸ਼ਦ ’ਚ ਲੈ ਕੇ ਆਏ ਸਨ। ਇਸ ਸਬੰਧ ਵਿਚ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਰਾਜ ਸਭਾ ਲਈ ਚੁਣੇ ਗਏ ਹਨ। ਇਹ ਤਾਂ ਇਕ ਸੰਵਿਧਾਨਕ ਪ੍ਰਕਿਰਿਆ ਹੈ। ਉਨ੍ਹਾਂ ਆਪਣਾ ਅਸਤੀਫ਼ਾ ਦੇਣਾ ਹੀ ਸੀ। ਉਨ੍ਹਾਂ ਦਾ ਅਸਤੀਫ਼ਾ ਸੰਜੇ ਗਾਂਧੀ ਨੇ ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੂੰ ਸੌਂਪਿਆ।
ਇਹ ਵੀ ਪੜ੍ਹੋ - ਬੈਂਕ ਲਾਕਰ 'ਚ ਰੱਖੇ ਸਮਾਨ ਦਾ ਹੋਇਆ ਨੁਕਸਾਨ ਤਾਂ ਕਿੰਨਾ ਮਿਲੇਗਾ ਮੁਆਵਜ਼ਾ! ਵਿੱਤ ਮੰਤਰੀ ਨੇ ਦਿੱਤਾ ਜਵਾਬ
ਦੱਸ ਦੇਈਏ ਕਿ ਨਿਤੀਸ਼ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ ਇਕ ਹੋਰ ਮੰਤਰੀ ਅਸ਼ੋਕ ਚੌਧਰੀ ਭਾਵੁਕ ਦਿਖਾਈ ਦਿੱਤੇ। ਉਨ੍ਹਾਂ ਨੂੰ ਰੋਂਦੇ ਹੋਏ ਵੇਖਿਆ ਗਿਆ। ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਭਾਜਪਾ ਨੇ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ। ਉਹ ਬਿਹਾਰ ਦੇ ਬਾਂਕੀਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਨ। ਉਹ ਜਲਦੀ ਹੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ 16 ਮਾਰਚ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਸੀ। ਆਪਣੇ ਅਸਤੀਫ਼ੇ ਨਾਲ ਨਿਤਿਨ ਨਬੀਨ ਨੇ ਬਿਹਾਰ ਦੇ ਲੋਕਾਂ ਦੇ ਨਾਂ ਇਕ ਭਾਵੁਕ ਸੰਦੇਸ਼ ਭੇਜਿਆ ਤੇ ਵਰਕਰਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਵਾਨਾਂ ਨੂੰ ਇਕੋ ਸਮੇਂ 2 ਲੜਾਈਆਂ ਲੜਨ ਲਈ ਮਜ਼ਬੂਰ ਨਾ ਕੀਤਾ ਜਾਏ : ਚੀਫ਼ ਜਸਟਿਸ
NEXT STORY