ਪਟਨਾ, (ਭਾਸ਼ਾ)- ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ (ਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਰਾਜਗ ਦੀ ਭਾਰੀ ਜਿੱਤ ਤੋਂ ਬਾਅਦ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਸਰਕਾਰ ’'ਤੇ ਭਰੋਸਾ ਪ੍ਰਗਟਾਇਆ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਜਗ ਦੀਆਂ ਸਹਿਯੋਗੀ ਪਾਰਟੀਆਂ ਦੇ ਮੁੱਖ ਨੇਤਾਵਾਂ ਦਾ ਵੀ ਧੰਨਵਾਦ ਕੀਤਾ ਤੇ ਕਿਹਾ ਕਿ ਬਿਹਾਰ ਨੂੰ ਦੇਸ਼ ਦੇ ਸਭ ਤੋਂ ਵਿਕਸਤ ਸੂਬਿਆਂ ’ਚ ਸ਼ਾਮਲ ਕੀਤਾ ਜਾਵੇਗਾ। ਰਾਜਗ ਨੇ ਇਸ ਚੋਣ ’ਚ ਪੂਰੀ ਏਕਤਾ ਦਾ ਪ੍ਰਦਰਸ਼ਨ ਕਰ ਕੇ ਭਾਰੀ ਜਿੱਤ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਭਾਰੀ ਜਿੱਤ ਲਈ ਰਾਜਗ ਦੇ ਸਭ ਸਹਿਯੋਗੀਆਂ, ਚਿਰਾਗ ਪਾਸਵਾਨ ਜੀ, ਜੀਤਨ ਰਾਮ ਮਾਂਝੀ ਜੀ ਤੇ ਉਪੇਂਦਰ ਕੁਸ਼ਵਾਹਾ ਜੀ ਦਾ ਧੰਨਵਾਦ।
ਚੇਨਈ ਨੇੜੇ ਭਾਰਤੀ ਹਵਾਈ ਸੈਨਾ ਦਾ ਜਹਾਜ਼ ਕ੍ਰੈਸ਼, ਕੋਰਟ ਆਫ਼ ਇਨਕੁਆਰੀ ਦੇ ਹੁਕਮ
NEXT STORY