ਪਟਨਾ (ਭਾਸ਼ਾ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ਨੀਵਾਰ ਨੂੰ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਸੂਬੇ ’ਚ ਉਨ੍ਹਾਂ ਦੀ ਭਾਈਵਾਲ ਕਾਂਗਰਸ ਵੱਲੋਂ ਅਗਲੀਆਂ ਆਮ ਚੋਣਾਂ ’ਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ’ਤੇ ਜ਼ੋਰ ਦੇਣ ਤੋਂ ਕੋਈ ਦਿੱਕਤ ਨਹੀਂ ਹੈ। ਇੱਥੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਤਾ ਦਲ (ਯੂਨਾਈਟਿਡ) ਦੇ ਆਗੂ ਨੇ ਇਹ ਵੀ ਦੁਹਰਾਇਆ ਕਿ ਉਹ ਪ੍ਰਧਾਨ ਮੰਤਰੀ ਅਹੁਦੇ ਲਈ ਦਾਅਵੇਦਾਰ ਨਹੀਂ ਹਨ। ਹਾਲਾਂਕਿ ਉਨ੍ਹਾਂ ਨੇ ਭਾਜਪਾ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਵਚਨਬੱਧਤਾ ਪ੍ਰਗਟਾਈ।
ਨਿਤੀਸ਼ ਨੇ ਲਗਭਗ 5 ਮਹੀਨੇ ਪਹਿਲਾਂ ਭਾਜਪਾ ਨਾਲੋਂ ਗਠਜੋੜ ਤੋੜ ਲਿਆ ਸੀ। ਨਿਤੀਸ਼ ਦੀ ਇਹ ਪ੍ਰਤੀਕਿਰਿਆ ਕਾਂਗਰਸ ਨੇਤਾ ਕਮਲਨਾਥ ਦੇ ਤਾਜ਼ਾ ਬਿਆਨ ਨਾਲ ਜੁੜੇ ਸਵਾਲ ’ਤੇ ਆਈ ਹੈ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਇਕ ਇੰਟਰਵਿਊ ’ਚ ਕਿਹਾ ਸੀ ਕਿ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ’ਚ ਨਾ ਸਿਰਫ਼ ਵਿਰੋਧੀ ਧਿਰ ਦਾ ਚਿਹਰਾ ਹੋਣਗੇ, ਸਗੋਂ ਪ੍ਰਧਾਨ ਮੰਤਰੀ ਅਹੁਦੇ ਦਾ ਵੀ ਚਿਹਰਾ ਹੋਣਗੇ।
ਭਾਰਤ ਅਤੇ ਪਾਕਿਸਤਾਨ ਨੇ ਪ੍ਰਮਾਣੂ ਟਿਕਾਣਿਆਂ ਦੀ ਸੂਚੀ ਦਾ ਕੀਤਾ ਆਦਾਨ-ਪ੍ਰਦਾਨ
NEXT STORY