ਨਵੀਂ ਦਿੱਲੀ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਉਹ ਭਾਵੇਂ ਕਿਸੇ ਵੀ ਗਠਜੋੜ ਨਾਲ ਰਹਿਣ ਪਰ ਉਨ੍ਹਾਂ ਦੀ ਮੂਲ ਧਾਰਨਾ ਵਿਚ ਕੋਈ ਤਬਦੀਲੀ ਨਹੀਂ ਹੋਈ ਹੈ। ਉਨ੍ਹਾਂ ਕਥਿਤ ਤੌਰ 'ਤੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਦੋਟੁੱਕ ਸ਼ਬਦਾਂ ਵਿਚ ਕਿਹਾ ਕਿ ਉਹ ਭ੍ਰਿਸ਼ਟਾਚਾਰ ਅਤੇ ਸਮਾਜ ਨੂੰ ਤੋੜਨ ਅਤੇ ਵੰਡਣ ਵਾਲੀ ਨੀਤੀ ਨਾਲ ਸਮਝੌਤਾ ਨਹੀਂ ਕਰ ਸਕਦੇ।
ਪਿਛਲੇ ਸਾਲ ਜੁਲਾਈ ਵਿਚ ਭਾਜਪਾ ਨਾਲ ਗਠਜੋੜ ਕਰਨ ਵਾਲੇ ਨਿਤੀਸ਼ ਕੁਮਾਰ ਨੇ ਇਹ ਗੱਲ ਹਿੰਦੁਸਤਾਨੀ ਅਵਾਮ ਮੋਰਚਾ ਸੈਕੂਲਰ ਦੇ ਇਕ ਧੜੇ ਵਲੋਂ ਸਾਬਕਾ ਮੰਤਰੀ ਨਰਿੰਦਰ ਸਿੰਘ ਦੀ ਅਗਵਾਈ ਵਿਚ ਜਨਤਾ ਦਲ (ਯੂ) ਵਿਚ ਰਲੇਵੇਂ ਦੇ ਮੌਕੇ 'ਤੇ ਕਹੀ। ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦੇ ਇਕ ਬਿਆਨ ਦੀ ਹਮਾਇਤ ਕਰਦਿਆਂ ਨਿਤੀਸ਼ ਕੁਮਾਰ ਨੇ ਕਿਹਾ ਕਿ ਭਾਜਪਾ ਨੂੰ ਘੱਟ ਗਿਣਤੀਆਂ ਪ੍ਰਤੀ ਆਪਣੀ ਧਾਰਨਾ ਬਦਲਣੀ ਹੋਵੇਗੀ। ਪਾਸਵਾਨ ਬਹੁਤ ਸੀਨੀਅਰ ਨੇਤਾ ਹਨ। ਉਨ੍ਹਾਂ ਬਹੁਤ ਸੋਚਣ ਪਿੱਛੋਂ ਹੀ ਇਹ ਗੱਲ ਕਹੀ ਹੋਵੇਗੀ।
3 ਪਦਮ ਵਿਭੂਸ਼ਨ, 9 ਪਦਮ ਭੂਸ਼ਨ ਅਤੇ 73 ਹਸਤੀਆਂ ਪਦਮਸ਼੍ਰੀ ਨਾਲ ਸਨਮਾਨਿਤ
NEXT STORY