ਪਟਨਾ : ਬਿਹਾਰ ਦੀ ਰਾਜਨੀਤੀ ਵਿਚ ਵੀਰਵਾਰ ਦਾ ਦਿਨ ਬਹੁਤ ਅਹਿਮ ਹੋਣ ਜਾ ਰਿਹਾ ਹੈ। ਰਾਜਧਾਨੀ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿਚ ਸਮਰਾਟ ਚੌਧਰੀ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਦਾ ਵੱਡਾ ਮੰਤਰੀ ਮੰਡਲ ਵਿਸਥਾਰ ਪ੍ਰਸਤਾਵਿਤ ਹੈ। ਸੂਤਰਾਂ ਅਨੁਸਾਰ, ਇਸ ਸ਼ਾਨਦਾਰ ਸਮਾਗਮ ਵਿਚ ਕਰੀਬ 29 ਮੰਤਰੀ ਸਹੁੰ ਚੁੱਕ ਸਕਦੇ ਹਨ। ਇਸ ਆਯੋਜਨ ਨੂੰ ਸਿਰਫ਼ ਪ੍ਰਸ਼ਾਸਨਿਕ ਵਿਸਥਾਰ ਨਹੀਂ, ਸਗੋਂ ਇਕ ਵੱਡੇ ਸਿਆਸੀ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਸਭ ਤੋਂ ਖ਼ਾਸ ਗੱਲ ਇਹ ਰਹੇਗੀ ਕਿ ਇਸ ਵਿਚ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾਂਤ ਕੁਮਾਰ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਸਵੇਰੇ ਕਰੀਬ 11:30 ਵਜੇ ਪਟਨਾ ਪਹੁੰਚਣਗੇ, ਜਦਕਿ ਸਹੁੰ ਚੁੱਕ ਸਮਾਗਮ ਦੁਪਹਿਰ 12:10 ਵਜੇ ਸ਼ੁਰੂ ਹੋਣ ਦੀ ਸੰਭਾਵਨਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਇਕ ਦਿਨ ਪਹਿਲਾਂ ਹੀ ਪਟਨਾ ਪਹੁੰਚ ਕੇ ਮੰਤਰੀਆਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਸਕਦੇ ਹਨ।
15 ਅਪ੍ਰੈਲ ਨੂੰ ਜਦੋਂ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਉਦੋਂ ਪ੍ਰੋਗਰਾਮ ਮੁਕਾਬਲਤਨ ਸਾਦਾ ਅਤੇ ਸੀਮਤ ਦਾਇਰੇ ਵਿਚ ਆਯੋਜਿਤ ਕੀਤਾ ਗਿਆ ਸੀ। ਉਸ ਸਮੇਂ ਚੋਟੀ ਦੇ ਆਗੂ ਵਿਧਾਨ ਸਭਾ ਚੋਣਾਂ ਵਿਚ ਰੁੱਝੇ ਹੋਏ ਸਨ, ਜਿਸ ਕਾਰਨ ਸਮਾਗਮ ਨੂੰ ‘ਲੋਅ ਪ੍ਰੋਫਾਈਲ’ ਰੱਖਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
PA ਕਤਲਕਾਂਡ ਤੋਂ ਬਾਅਦ ਬੰਗਾਲ 'ਚ ਦਹਿਸ਼ਤ, ਉੱਤਰੀ 24 ਪਰਗਨਾ 'ਚ ਤਣਾਅ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
NEXT STORY