ਪਟਨਾ- ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਬਾਈਕਾਟ ਕਰਨ ਦੇ ਵਿਰੋਧੀ ਧਿਰ ਦੀ ਅਪੀਲ ਦਰਮਿਆਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਾਂ ਸੰਸਦ ਭਵਨ ਉਨ੍ਹਾਂ ਲੋਕਾਂ ਵਲੋਂ ਇਤਿਹਾਸ ਲਿਖਣ ਦੀ ਕੋਸ਼ਿਸ਼ ਹੈ, ਜਿਨ੍ਹਾਂ ਨੇ ਆਜ਼ਾਦੀ ਸੰਘਰਸ਼ ਵਿਚ ਕੋਈ ਯੋਗਦਾਨ ਨਹੀਂ ਸੀ। ਕੁਮਾਰ ਨੇ ਇਸ ਸਮਾਰੋਹ 'ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੱਦਾ ਨਾ ਦਿੱਤੇ ਜਾਣ 'ਤੇ ਨਿਰਾਸ਼ਾ ਜਤਾਈ ਹੈ।
ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂਨਾਈਟੇਡ) ਨੇ ਐਲਾਨ ਕੀਤਾ ਹੈ ਕਿ ਉਹ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰੇਗੀ। ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਵਿਰੋਧ ਵਿਚ ਉਸ ਦਿਨ ਇੱਥੇ ਇਕ ਦਿਨ ਦੀ ਭੁੱਖ-ਹੜਤਾਲ ਕਰੇਗੀ। ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਨਵੇਂ ਸੰਸਦ ਭਵਨ ਦੀ ਕੋਈ ਜ਼ਰੂਰਤ ਨਹੀਂ ਹੈ। ਦੇਸ਼ ਦੀ ਆਜ਼ਾਦੀ ਸੰਘਰਸ਼ 'ਚ ਜਿਨ੍ਹਾਂ ਲੋਕਾਂ ਦਾ ਕੋਈ ਯੋਗਦਾਨ ਨਹੀਂ ਸੀ, ਉਹ ਇਤਿਹਾਸ ਨੂੰ ਤੋੜਨ-ਮਰੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਕਾਫੀ ਹੈਰਾਨ ਕਰਨ ਵਾਲਾ ਹੈ ਕਿ ਭਾਰਤ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੂੰ ਉਦਘਾਟਨ 'ਚ ਸੱਦਾ ਨਹੀਂ ਦਿੱਤਾ ਗਿਆ ਹੈ।
ਭਾਰਤੀ ਰਿਜ਼ਰਵ ਬੈਂਕ ਵਲੋਂ 2000 ਰੁਪਏ ਦੇ ਨੋਟਾਂ ਨੂੰ ਚਲਣ ਤੋਂ ਬਾਹਰ ਕਰਨ 'ਤੇ ਨਿਤੀਸ਼ ਨੇ ਕਿਹਾ ਕਿ ਪਹਿਲਾਂ 1000 ਰੁਪਏ ਦੇ ਨੋਟ ਵਾਪਸ ਲਏ ਗਏ ਅਤੇ ਹੁਣ 2000 ਰੁਪਏ ਦੇ। ਮੈਂ ਉਨ੍ਹਾਂ ਦੇ ਇਰਾਦੇ ਨਹੀਂ ਸਮਝ ਸਕਿਆ ਹਾਂ। ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਏਕਤਾ 'ਤੇ ਚਰਚਾ ਕਰਨ ਲਈ ਇੱਥੇ ਗੈਰ-ਭਾਜਪਾ ਪਾਰਟੀਆਂ ਦੀ ਬੈਠਕ ਦੀ ਸੰਭਾਵਨਾ ਨਾਲ ਜੁੜੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਗੱਲ ਕਰਾਂਗੇ।
ਕਰਨਾਟਕ 'ਚ CM ਸਿੱਧਰਮਈਆ ਦੀ ਕੈਬਨਿਟ ਦਾ ਵਿਸਥਾਰ, 24 ਮੰਤਰੀਆਂ ਨੇ ਚੁੱਕੀ ਸਹੁੰ
NEXT STORY