ਆਗਰਾ - ਆਗਰਾ ਵਿੱਚ ਐੱਸ.ਐੱਸ.ਪੀ. ਦਫਤਰ ਸ਼ਿਕਾਇਤ ਲੈ ਕੇ ਪੁੱਜੇ ਨੌਜਵਾਨ ਨੇ ਖੁਦ ਨੂੰ ਅੱਗ ਲਗਾ ਲਈ। ਨੌਜਵਾਨ ਨੂੰ ਸੜਦਾ ਵੇਖ ਮੌਕੇ 'ਤੇ ਮੌਜੂਦ ਪੁਲਸ ਮੁਲਾਜ਼ਮ ਅਤੇ ਵਕੀਲਾਂ ਨੇ ਉਸ ਨੂੰ ਬਚਾਇਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ। ਦੋਸ਼ ਹੈ ਕਿ ਭੈਣ ਨਾਲ ਛੇੜਛਾੜ ਦੇ ਦੋਸ਼ੀਆਂ 'ਤੇ ਕਾਰਵਾਈ ਨਹੀਂ ਹੋਣ ਕਾਰਨ ਉਸਨੇ ਇਹ ਕਦਮ ਚੁੱਕਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਨਾਮ ਅਮਿਤ ਹੈ ਅਤੇ ਉਹ ਕਮਲਾਨਗਰ ਥਾਣਾ ਖੇਤਰ ਦਾ ਰਹਿਣ ਵਾਲਾ ਹੈ। ਆਪਣੀ ਭੈਣ ਨਾਲ ਛੇੜਛਾੜ ਦੀ ਸ਼ਿਕਾਇਤ ਲੈ ਕੇ ਕੁਲੈਕਟਰੇਟ ਪਹੁੰਚਿਆ ਸੀ। ਉਥੇ ਹੀ ਅਮਿਤ ਦੀ ਭੈਣ ਦਾ ਕਹਿਣਾ ਹੈ ਕਿ ਉਸਦੇ ਭਰਾ ਵੱਲੋਂ ਲਗਾਏ ਗਏ ਸਾਰੇ ਦੋਸ਼ ਗਲਤ ਹਨ। ਉਸ ਦੇ ਨਾਲ ਕਿਸੇ ਨੇ ਕੋਈ ਛੇੜਛਾੜ ਨਹੀਂ ਕੀਤੀ ਹੈ। ਉਹ ਕੋਈ ਕੰਮ ਨਹੀਂ ਕਰਦਾ ਹੈ ਅਤੇ ਨਸ਼ੇ ਦਾ ਆਦਿ ਹੈ।
ਇਸ ਘਟਨਾ 'ਤੇ ਐੱਸ.ਐੱਸ.ਪੀ. ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਨੌਜਵਾਨ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਾਇਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਬਰਡ ਫ਼ਲੂ ਦੀ ਨਿਗਰਾਨੀ 'ਚ ਨਹੀਂ ਲੱਗੇਗੀ ਅਧਿਆਪਕਾਂ ਦੀ ਡਿਊਟੀ : ਮਨੀਸ਼ ਸਿਸੋਦੀਆ
NEXT STORY