ਨਵੀਂ ਦਿੱਲੀ (ਭਾਸ਼ਾ) - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਕੋਈ ਚਰਚਾ ਨਹੀਂ ਹੈ ਅਤੇ ਕਾਂਗਰਸ ਆਪਣੇ ਦਮ 'ਤੇ ਸਮਰੱਥ ਹੈ। ਉਨ੍ਹਾਂ ਦੀ ਇਸ ਟਿੱਪਣੀ ਤੋਂ ਸੰਕੇਤ ਮਿਲਦਾ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ‘ਆਪ’ ਵਿੱਚ ਗੱਠਜੋੜ ਦੀ ਕੋਈ ਗੁੰਜਾਇਸ਼ ਨਹੀਂ ਹੈ। ਹੁੱਡਾ ਨੇ ਇੱਕ ਇੰਟਰਵਿਊ ਵਿੱਚ ਕਿਹਾ,"ਰਾਸ਼ਟਰੀ ਪੱਧਰ 'ਤੇ ਸਾਡਾ ਗਠਜੋੜ ਹੈ ਪਰ ਜਿੱਥੋਂ ਤੱਕ ਸੂਬਾਈ ਪੱਧਰ ਦਾ ਸਵਾਲ ਹੈ, ਉੱਥੇ ਕੋਈ ਚਰਚਾ ਨਹੀਂ ਹੋਈ ਹੈ। ਕਾਂਗਰਸ ਆਪਣੇ ਆਪ ਵਿੱਚ ਸਮਰੱਥ ਹੈ।''
ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ
ਇਸ ਤੋਂ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ 4 ਜੁਲਾਈ ਨੂੰ ਕਿਹਾ ਸੀ ਕਿ ਦਿੱਲੀ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਬਹੁਤੀ ਗੁੰਜਾਇਸ਼ ਨਹੀਂ ਹੈ। ਹਾਲਾਂਕਿ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਬਰਕਰਾਰ ਰਹੇਗਾ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ 'ਭਾਰਤ' ਗਠਜੋੜ ਦੇ ਹਿੱਸੇ ਹਨ। ਲੋਕ ਸਭਾ ਚੋਣਾਂ ਵਿੱਚ ਦਿੱਲੀ ਅਤੇ ਹਰਿਆਣਾ ਵਿੱਚ ਦੋਵੇਂ ਪਾਰਟੀਆਂ ਨੇ ਇਕੱਠੇ ਮਿਲ ਕੇ ਚੋਣ ਲੜੀ ਸੀ ਪਰ ਪੰਜਾਬ ਵਿੱਚ ਦੋਵੇਂ ਵੱਖ-ਵੱਖ ਮੈਦਾਨ ਵਿਚ ਉੱਤਰੇ ਸਨ।
ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ
ਹੁੱਡਾ ਨੇ ਇਹ ਵੀ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਫੌਜ ਦੀ ਭਰਤੀ ਦੀ ਅਗਨੀਪੱਥ ਯੋਜਨਾ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਦਾ ਅਸਰ ਵੀ ਵਿਖਾਈ ਦੇਵੇਗਾ। ਉਹਨਾਂ ਨੇ ਕਿਹਾ ਕਿ ਅਗਨੀਪੱਥ ਦਾ ਮੁੱਦਾ ਵੱਡਾ ਹੈ। ਇਸ ਦਾ ਅਸਰ ਲੋਕ ਸਭਾ ਚੋਣਾਂ ਵਿਚ ਵਿਖਾਈ ਦਿੱਤਾ ਅਤੇ ਵਿਧਾਨ ਸਭਾ ਚੋਣਾਂ ਵਿਚ ਅਜਿਹਾ ਹੀ ਰਹੇਗਾ...ਇਸ ਯੋਜਨਾ ਨੂੰ ਵਾਪਸ ਲੈਣਾ ਚਾਹੀਦਾ ਹੈ।'' ਸੀਨੀਅਰ ਕਾਂਗਰਸੀ ਆਗੂ ਨੇ ਕਿਹਾ, "ਹਰ ਸਾਲ ਫ਼ੌਜ ਵਿੱਚ ਹਰਿਆਣੇ ਦੇ ਪੰਜ ਹਜ਼ਾਰ ਨੌਜਵਾਨਾਂ ਨੂੰ ਭਰਤੀ ਕੀਤਾ ਜਾਂਦਾ ਸੀ ਪਰ ਇਸ ਵਾਰ ਢਾਈ ਸੌ ਦੀ ਵੀ ਭਰਤੀ ਨਹੀਂ ਹੋਈ।" ਉਨ੍ਹਾਂ ਕਿਹਾ, "ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਇੱਕ ਜਾਇਜ਼ ਮੰਗ ਹੈ।"
ਇਹ ਵੀ ਪੜ੍ਹੋ - ਦਿਲ ਦਹਿਲਾ ਦੇਣ ਵਾਲੀ ਘਟਨਾ : ਅਵਾਰਾ ਕੁੱਤੇ ਨੇ ਛੇ ਮਹੀਨੇ ਦੀ ਬੱਚੀ ਨੂੰ ਨੋਚ-ਨੋਚ ਵੱਢਿਆ
ਉਹਨਾਂ ਨੇ ਹਰਿਆਣਾ ਵਿੱਚ ਕਾਂਗਰਸ ਵੱਲੋਂ ਕੀਤੇ ਗਏ ਕੁਝ ਵਾਅਦਿਆਂ ਦਾ ਜ਼ਿਕਰ ਕਰਦਿਆਂ ਕਿਹਾ,''ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਬੁਢਾਪਾ ਪੈਨਸ਼ਨ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ, ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇਗੀ, ਗੈਸ ਸਿਲੰਡਰ 500 ਰੁਪਏ ਵਿਚ ਦਿੱਤਾ ਜਾਵੇਗਾ, 300 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ, ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀਆਂ ਨੌਕਰੀਆਂ ਸੁਰੱਖਿਅਤ ਕਰਾਂਗੇ, 2 ਲੱਖ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇਵੇਗਾ।'' ਹਰਿਆਣਾ 'ਚ ਇਸ ਸਾਲ ਅਕਤੂਬਰ-ਨਵੰਬਰ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਵਿਆਹ ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਸੌਖਾ, ਸਰਕਾਰੀ ਦਫ਼ਤਰ 'ਚ ਨਹੀਂ ਲਗਾਉਣਗੇ ਪੈਣਗੇ ਚੱਕਰ
NEXT STORY