ਨਵੀਂ ਦਿੱਲੀ (ਭਾਸ਼ਾ)- ਭਾਰਤ ਤੇ ਚੀਨ ਦੀਆਂ ਫ਼ੌਜਾਂ ’ਚ 14ਵੇਂ ਦੌਰ ਦੀ ਗੱਲਬਾਤ ’ਚ ਕੋਈ ਸਫ਼ਲਤਾ ਨਹੀਂ ਮਿਲੀ ਅਤੇ ਦੋਵੇਂ ਪੱਖ ਫ਼ੌਜੀ ਅਤੇ ਕੂਟਨੀਤਕ ਮਾਧਿਅਮਾਂ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਣ ਤੇ ਬਾਕੀ ਮੁੱਦਿਆਂ ਦੇ ਆਪਸੀ ਸਹਿਮਤੀ ਨਾਲ ਜਲਦ ਹੱਲ ਕਰਨ ਲਈ ਗੱਲਬਾਤ ਜਾਰੀ ਰੱਖਣ ਲਈ ਸਹਿਮਤ ਹੋਏ। ਸਾਂਝੇ ਬਿਆਨ ’ਚ ਕਿਹਾ ਗਿਆ ਕਿ ਉਹ ਇਸ ਨੂੰ ਲੈ ਕੇ ਸਹਿਮਤ ਹੋਏ ਹਨ ਕਿ ਦੋਵੇਂ ਪੱਖਾਂ ਨੂੰ ਦੋਵੇਂ ਦੇਸ਼ਾਂ ਦੇ ਆਗੂਆਂ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਤੇ ਬਾਕੀ ਮੁੱਦਿਆਂ ਦੇ ਜਲਦੀ ਹੱਲ ਲਈ ਕੰਮ ਕਰਨਾ ਚਾਹੀਦਾ ਹੈ। ਇਸ ਨਾਲ ਪੱਛਮੀ ਸੈਕਟਰ ’ਚ ਐੱਲ. ਏ. ਸੀ. ’ਤੇ ਸ਼ਾਂਤੀ ਤੇ ਸਥਿਰਤਾ ਬਹਾਲ ਕਰਨ ’ਚ ਮਦਦ ਮਿਲੇਗੀ ਤੇ ਦੁਵੱਲੇ ਸਬੰਧਾਂ ’ਚ ਸੁਧਾਰ ਹੋ ਸਕੇਗਾ।
ਇਹ ਵੀ ਪੜ੍ਹੋ : ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀ ਤਿਆਰੀਆਂ ਵੱਡੇ ਪੱਧਰ 'ਤੇ : ਫ਼ੌਜ ਮੁਖੀ
ਭਾਰਤ 14ਵੇਂ ਦੌਰ ਦੀ ਗੱਲਬਾਤ ’ਚ ਪੂਰਬੀ ਲੱਦਾਖ ’ਚ ਗਸ਼ਤ ਬਿੰਦੂ 15 (ਹਾਟ ਸਪ੍ਰਿੰਗਸ) ’ਤੇ ਸੈਨਿਕਾਂ ਨੂੰ ਪਿੱਛੇ ਹਟਾਉਣ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਆਸਵੰਦ ਸੀ। ਦੋਵੇਂ ਪੱਖਾਂ ਨੇ ਪੱਛਮੀ ਸੈਕਟਰ (ਲੱਦਾਖ ਸੀਮਾ) ’ਚ ਅਸਲੀ ਕੰਟਰੋਲ ਰੇਖਾ (ਐੱਲ. ਏ. ਸੀ.) ’ਤੇ ਜੁੜੇ ਮੁੱਦਿਆਂ ਦੇ ਹੱਲ ਲਈ ਖੁੱਲ੍ਹ ਕੇ ਤੇ ਡੂੰਘਾਈ ਨਾਲ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ ਮਾਮਲਾ : SC ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਅਗਵਾਈ 'ਚ ਕਮੇਟੀ ਕਰੇਗੀ ਜਾਂਚ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਹਿਮਾਚਲ ’ਚ 16 ਤੋਂ ਮੁੜ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ
NEXT STORY