ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਬੁੱਧਵਾਰ ਨੂੰ ਟੀ. ਵੀ. ਚੈਨਲ 'ਤੇ ਦਿੱਤੇ ਗਏ ਇੰਟਰਵਿਊ ਦਾ ਕੇਸ ਦਰਜ ਨਹੀਂ ਕੀਤਾ ਗਿਆ ਹੈ। ਚੋਣ ਕਮਿਸ਼ਨਰ ਅਚਲ ਕੁਮਾਰ ਜੋਤੀ ਨੇ ਵੀਰਵਾਰ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖਿਲਾਫ ਕੋਈ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ ਹੈ। ਬਲਕਿ ਕੋਡ ਆਫ ਕੰਡਕਟ ਉਲੰਘਣ ਕਰਨ ਦੇ ਮਾਮਲੇ 'ਚ ਉਨ੍ਹਾਂ ਨੂੰ ਸਿਰਫ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਡ ਆਫ ਕੰਡਕਟ ਮਾਮਲੇ 'ਚ ਨੋਟਿਸ ਜਾਰੀ ਕਰ ਕੇ 5 ਦਿਨ ਦੇ ਅੰਦਰ ਜਵਾਬ ਦਾਖਲ ਕਰਨ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਜੋਤੀ ਨੇ ਇਹ ਵੀ ਕਿਹਾ ਹੈ ਕਿ ਵੀਰਵਾਰ ਨੂੰ ਉਨ੍ਹਾਂ ਨੂੰ ਮਿਲਣ ਲਈ ਭਾਜਪਾ
ਦਾ ਪ੍ਰਤੀਨਿਧੀ ਉਨ੍ਹਾਂ ਦੇ ਦਫਤਰ ਆਇਆ ਸੀ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਖਿਲਾਫ ਕਈ ਬਿੰਦੂ ਵੀ ਉਨ੍ਹਾਂ ਸਾਹਮਣੇ ਪੇਸ਼ ਕੀਤੇ। ਕਮਿਸ਼ਨ ਉਨ੍ਹਾਂ ਦੇ ਇਨ੍ਹਾਂ ਦੋਸ਼ਾਂ 'ਤੇ ਗੰਭੀਰਤਾ ਨਾਲ ਵਿਚਾਰ ਕਰੇਗਾ।
ਭਾਰਤ-ਚੀਨ ਸਰਹੱਦੀ ਮਸਲੇ 'ਤੇ ਜਲਦੀ ਕਰਨਗੇ ਗੱਲਬਾਤ
NEXT STORY