ਨੈਸ਼ਨਲ ਡੈਸਕ - ਜੰਮੂ-ਕਸ਼ਮੀਰ ਦੇ ਪੁੰਛ ਖੇਤਰ ਵਿੱਚ ਜੰਗਬੰਦੀ ਦੀ ਉਲੰਘਣਾ ਸੰਬੰਧੀ ਕੁਝ ਮੀਡੀਆ ਅਤੇ ਸੋਸ਼ਲ ਮੀਡੀਆ ਰਿਪੋਰਟਾਂ ਆਈਆਂ ਹਨ। ਜਿਸ ਨੂੰ ਲੈ ਕੇ ਭਾਰਤੀ ਫੌਜ ਨੇ ਸਪੱਸ਼ਟੀਕਰਨ ਦਿੱਤਾ ਹੈ। ਭਾਰਤੀ ਫੌਜ ਨੇ ਕਿਹਾ ਕਿ ਕੰਟਰੋਲ ਰੇਖਾ 'ਤੇ ਕੋਈ ਜੰਗਬੰਦੀ ਦੀ ਉਲੰਘਣਾ ਨਹੀਂ ਹੋਈ ਹੈ।
ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਖ਼ਬਰ ਵਾਇਰਲ ਹੋ ਰਹੀ ਸੀ ਕਿ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਇਹ ਗੋਲੀਬਾਰੀ 10 ਤੋਂ 15 ਮਿੰਟ ਤੱਕ ਚੱਲੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਇਸ ਦਾ ਮੂੰਹ ਤੋੜ ਜਵਾਬ ਦਿੱਤਾ। ਹਾਲਾਂਕਿ ਭਾਰਤੀ ਫੌਜ ਨੇ ਕਿਹਾ ਕਿ ਅਜਿਹੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।
ਵਿਰੋਧੀ ਧਿਰ ਆਪਣੇ ਪੈਰਾਂ ’ਤੇ ਖੁਦ ਹੀ ਕੁਹਾੜੀ ਮਾਰਨ ’ਚ ਮਾਹਰ ਹੈ : ਮੋਦੀ
NEXT STORY