ਨਵੀਂ ਦਿੱਲੀ (ਭਾਸ਼ਾ)— ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਵਿਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ ਉਹ ਅਜੇ ਵੀ ਵੈਂਟੀਲੇਟਰ ’ਤੇ ਹਨ। ਇਹ ਜਾਣਕਾਰੀ ਫ਼ੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਮੰਗਲਵਾਰ ਯਾਨੀ ਕਿ ਅੱਜ ਦਿੱਤੀ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਮੁਖਰਜੀ ਦੇ ਮੁੱਖ ਅੰਗਾਂ ਦੀ ਹਾਲਤ ਸਥਿਰ ਹੈ।
ਜ਼ਿਕਰਯੋਗ ਹੈ ਕਿ 84 ਸਾਲ ਦੇ ਸਾਬਕਾ ਰਾਸ਼ਟਰਪਤੀ ਮੁਖਰਜੀ ਨੂੰ 10 ਅਗਸਤ ਨੂੰ ਦਿੱਲੀ ਛਾਉਣੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਦਿਮਾਗ ’ਚ ਖੂਨ ਦੇ ਥੱਕੇ ਨੂੰ ਕੱਢਣ ਲਈ ਉਨ੍ਹਾਂ ਦਾ ਆਪਰੇਸ਼ਨ ਕੀਤਾ ਗਿਆ ਸੀ ਅਤੇ ਉਦੋਂ ਤੋਂ ਉਹ ਕੋਮਾ ਵਿਚ ਹਨ। ਉਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਹਸਪਤਾਲ ਤੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਣਬ ਮੁਖਰਜੀ ਦੀ ਸਿਹਤ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਉਹ ਹੁਣ ਵੀ ਵੈਂਟੀਲੇਟਰ ’ਤੇ ਹਨ ਅਤੇ ਉਨ੍ਹਾਂ ਦੇ ਮੁੱਖ ਅੰਗਾਂ ਦੀ ਹਾਲਤ ਸਥਿਰ ਹੈ। ਜ਼ਿਕਰਯੋਗ ਹੈ ਕਿ ਮੁਖਰਜੀ ਸਾਲ 2012 ਤੋਂ 2017 ਤੱਕ ਦੇਸ਼ ਦੇ 13ਵੇਂ ਰਾਸ਼ਟਰਪਤੀ ਰਹੇ। ਉਨ੍ਹਾਂ ਦਾ ਪਰਿਵਾਰ ਲਗਾਤਾਰ ਉਨ੍ਹਾਂ ਦੇ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰ ਰਿਹਾ ਹੈ।
ਲੋਕਤੰਤਰ 'ਚ ਹੇਰ-ਫੇਰ ਨਹੀਂ ਹੋਣ ਦੇਵਾਂਗੇ, ਫੇਸਬੁੱਕ ਨੂੰ ਲੈ ਕੇ ਹਰ ਭਾਰਤੀ ਪੁੱਛੇ ਸਵਾਲ : ਰਾਹੁਲ ਗਾਂਧੀ
NEXT STORY