ਨਵੀਂ ਦਿੱਲੀ– ਕੋਰੋਨਾ ਵਾਇਰਸ ਦਾ ਖ਼ੌਫ ਇਕ ਵਾਰ ਫਿਰ ਤੋਂ ਵੱਧਦਾ ਨਜ਼ਰ ਆ ਰਿਹਾ ਹੈ। ਦਿੱਲੀ ’ਚ ਕੋਵਿਡ-19 ਦੇ ਮਾਮਲਿਆਂ ’ਚ ਵਾਧੇ ਦੇ ਮੱਦੇਨਜ਼ਰ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ. ਡੀ. ਐੱਮ. ਏ.) ਨੇ ਮਾਸਕ ਪਹਿਨਣਾ ਲਾਜ਼ਮੀ ਕਰਨ ਦਾ ਫ਼ੈਸਲਾ ਕੀਤਾ ਹੈ। ਉਲੰਘਣਾ ਕਰਨ ਵਾਲਿਆਂ ’ਤੇ 500 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। ਰਾਸ਼ਟਰੀ ਰਾਜਧਾਨੀ ’ਚ ਜਨਤਕ ਥਾਵਾਂ ’ਤੇ ਮਾਸਕ ਨਾ ਪਹਿਨਣ ’ਤੇ 500 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।
ਇਹ ਵੀ ਪੜ੍ਹੋ : ਕੇਂਦਰੀ ਗ੍ਰਹਿ ਸਕੱਤਰ ਨੇ ਪੰਜ ਸੂਬਿਆਂ ਨੂੰ ਲਿਖੀ ਚਿੱਠੀ, ਕਿਹਾ-ਕੋਰੋਨਾ ਨੂੰ ਲੈ ਕੇ ਚੁੱਕੋ ਕਦਮ
ਦੱਸ ਦੇਈਏ ਕਿ ਦਿੱਲੀ ’ਚ ਪਿਛਲੇ ਕੁਝ ਦਿਨਾਂ ’ਚ ਕੋਵਿਡ-19 ਕੇਸਾਂ ’ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ 501 ਨਵੇਂ ਕੇਸ ਦਰਜ ਕੀਤੇ ਗਏ, ਜਦਕਿ ਕੋਈ ਮੌਤ ਨਹੀਂ ਹੋਈ ਹੈ। ਇਨ੍ਹਾਂ ਨਵੇਂ ਕੇਸਾਂ ਨਾਲ ਦਿੱਲੀ ’ਚ ਸੰਕਰਮਣ ਦੀ ਗਿਣਤੀ 18,69,051 ਹੋ ਗਈ ਹੈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 26,160 ’ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ‘ਇਰਾਦਾ ਕਰ ਲਿਆ ਹੈ....’ ਲਾਂਚ ਹੋਇਆ ਦਿੱਲੀ ਸਰਕਾਰ ਦਾ ਸਿੱਖਿਆ ਗੀਤ
ਜ਼ਿਕਰਯੋਗ ਹੈ ਕਿ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਗਲਵਾਰ ਨੂੰ ਆਖਿਆ ਸੀ ਕਿ ਲੋਕਾਂ ਨੂੰ ਕੋਵਿਡ-19 ਨਾਲ ਹੀ ਜਿਊਣਾ ਸਿੱਖਣ ਦੀ ਲੋੜ ਹੈ ਕਿਉਂਕਿ ਇਹ ਲੰਬੇ ਸਮੇਂ ਤੱਕ ਰਹੇਗਾ। ਜੇਕਰ ਮਾਮਲੇ ਹੋਰ ਵਧੇ ਤਾਂ ਸਰਕਾਰ ਸਖ਼ਤ ਕਦਮ ਚੁੱਕੇਗੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਫ਼ਿਲਹਾਲ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਕੇਸਾਂ ਦੀ ਗਿਣਤੀ ਘੱਟ ਹੈ ਪਰ ਸਾਨੂੰ ਸਾਵਧਾਨ ਅਤੇ ਚੌਕਸ ਰਹਿਣ ਦੀ ਲੋੜ ਹੈ, ਤਾਂ ਕਿ ਇਸ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਬੈਂਡ-ਵਾਜਿਆਂ ਨਾਲ ਆਈ ਬਰਾਤ, ਜੈਮਾਲਾ ਦੌਰਾਨ ਲਾੜੀ ਨੇ ਲਾੜੇ ਨੂੰ ਜੜੇ ਥੱਪੜ (ਵੀਡੀਓ)
4 ਸਾਲਾ ਬੱਚੇ ਨੇ 1 ਮਿੰਟ ’ਚ 14 ਵਾਰ ਕੀਤਾ ਮਹਾਮ੍ਰਿਤੁੰਜਯ ਮੰਤਰ ਦਾ ਜਾਪ, ਬਣਾਇਆ ਰਿਕਾਰਡ
NEXT STORY