ਬਿਜ਼ਨੈੱਸ ਡੈਸਕ - ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ 2,000 ਰੁਪਏ ਤੋਂ ਵੱਧ ਦੇ ਯੂ. ਪੀ. ਆਈ. ਲੈਣ-ਦੇਣ ’ਤੇ ਪ੍ਰਸਤਾਵਿਤ ਮਰਚੈਂਟ ਡਿਸਕਾਊਂਟ ਰੇਟ (ਐੱਮ. ਡੀ. ਆਰ.) ਨੂੰ ਲੈ ਕੇ ਹੋ ਰਹੀ ਆਲੋਚਨਾ ਨੂੰ ਖਾਰਿਜ ਕਰਦਿਆਂ ਕਿਹਾ ਕਿ ਇਹ ਨਾ ਤਾਂ ਟੈਕਸ ਹੈ, ਨਾ ਸੈੱਸ ਅਤੇ ਨਾ ਹੀ ਸਰਚਾਰਜ।
ਇਹ ਵੀ ਪੜ੍ਹੋ : ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੋਂ ਮਿਲਣ ਵਾਲੀ ਰਕਮ ਸਰਕਾਰ ਨੂੰ ਨਹੀਂ ਜਾਵੇਗੀ ਅਤੇ ਇਸ ਦਾ ਬੋਝ ਖਪਤਕਾਰਾਂ ’ਤੇ ਵੀ ਨਹੀਂ ਪਾਇਆ ਜਾਵੇਗਾ। ਭਾਰਤੀ ਰਾਸ਼ਟਰੀ ਭੁਗਤਾਨ ਨਿਗਮ (ਐੱਨ. ਪੀ. ਸੀ. ਆਈ.) ਅਨੁਸਾਰ 15 ਅਕਤੂਬਰ ਤੋਂ ਕਾਰੋਬਾਰੀਆਂ ਨੂੰ ਕੀਤੇ ਜਾਣ ਵਾਲੇ 2,000 ਰੁਪਏ ਤੋਂ ਵੱਧ ਦੇ ਯੋਗ ਯੂ. ਪੀ. ਆਈ. ਭੁਗਤਾਨ ’ਤੇ 0.4 ਫੀਸਦੀ ਐੱਮ. ਡੀ. ਆਰ. ਲੱਗੇਗਾ। 75,000 ਰੁਪਏ ਜਾਂ ਉਸ ਤੋਂ ਵੱਧ ਦੇ ਲੈਣ-ਦੇਣ ’ਤੇ ਫੀਸ ਵੱਧ ਤੋਂ ਵੱਧ 300 ਰੁਪਏ ਹੋਵੇਗੀ। ਵਿਅਕਤੀ-ਤੋਂ-ਵਿਅਕਤੀ ਭੁਗਤਾਨ ਅਤੇ 2,000 ਰੁਪਏ ਤੱਕ ਦੇ ਲੈਣ-ਦੇਣ ਇਸ ਤੋਂ ਬਾਹਰ ਰਹਿਣਗੇ।
ਇਹ ਵੀ ਪੜ੍ਹੋ : 2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
ਫੀਸ ਦੀ ਵੰਡ ਹੋਵੇਗੀ
ਸੀਤਾਰਾਮਨ ਨੇ ਕਿਹਾ ਕਿ ਐੱਮ. ਡੀ. ਆਰ. ਤੋਂ ਮਿਲਣ ਵਾਲੀ ਰਕਮ ਯੂ. ਪੀ. ਆਈ. ਨਾਲ ਜੁੜੇ ਬੈਂਕਾਂ ਅਤੇ ਸੇਵਾਦਾਤਿਆਂ ਵਿਚਾਲੇ ਵੰਡੀ ਜਾਵੇਗੀ। ਇਸ ਦੀ ਵਰਤੋਂ ਡਿਜੀਟਲ ਭੁਗਤਾਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਨਤਾ ਨੂੰ ਉਤਸ਼ਾਹ ਦੇਣ ’ਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
ਇਹ ਵੀ ਪੜ੍ਹੋ : SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ, ਮੁਫ਼ਤ ਲੈਣ-ਦੇਣ ਦੀ ਸੀਮਾ ਘਟਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
NEXT STORY