ਤਿਰੂਵਨੰਤਪੁਰਮ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਵਾਇਨਾਡ ਵਿੱਚ ਭਾਰੀ ਮੀਂਹ ਤੋਂ ਬਾਅਦ ਭਾਰੀ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਹਿ ਰਹੇ 17 ਪਰਿਵਾਰਾਂ ਦਾ ਇੱਕ ਵੀ ਮੈਂਬਰ ਜਿਊਂਦਾ ਨਹੀਂ ਬਚਿਆ। ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਹੋਏ ਇਲਾਕਿਆਂ ਵਿਚ 119 ਲੋਕ ਅਜੇ ਵੀ ਲਾਪਤਾ ਹਨ ਅਤੇ ਉਹਨਾਂ ਨੇ 91 ਰਿਸ਼ਤੇਦਾਰਾਂ ਦੇ ਡੀਐੱਨਏ ਨਮੂਨੇ ਇਕੱਠੇ ਕਰਕੇ ਜਾਂਚ ਲਈ ਭੇਜ ਦਿੱਤੇ ਗਏ ਹਨ।
ਇਹ ਵੀ ਪੜ੍ਹੋ - ਸੜਕ 'ਤੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ
ਵਿਜਯਨ ਨੇ ਮੰਗਲਵਾਰ ਨੂੰ ਕਿਹਾ ਕਿ ਵਾਇਨਾਡ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਦੇ ਤਹਿਤ ਬੈਂਕਾਂ ਨੇ 30 ਜੁਲਾਈ ਤੋਂ ਬਾਅਦ ਪੀੜਤਾਂ ਦੇ ਖਾਤਿਆਂ 'ਚੋਂ ਕੱਟੀਆਂ ਗਈਆਂ ਮਹੀਨਾਵਾਰ ਕਿਸ਼ਤਾਂ ਵਾਪਸ ਕਰਨ ਅਤੇ ਉਨ੍ਹਾਂ ਦੇ ਮੌਜੂਦਾ ਕਰਜ਼ਿਆਂ ਨੂੰ ਮੁੜ ਤਹਿ ਕਰਨ ਦਾ ਫ਼ੈਸਲਾ ਕੀਤਾ ਹੈ। ਬੈਂਕ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੁਆਰਾ ਲਏ ਗਏ ਕਰਜ਼ਿਆਂ ਨੂੰ ਪੂਰੀ ਤਰ੍ਹਾਂ ਮੁਆਫ਼ ਕਰਨ ਲਈ ਆਪਣੇ ਨਿਰਦੇਸ਼ਕ ਮੰਡਲ ਨੂੰ ਸੁਝਾਅ ਵੀ ਦੇਵੇਗਾ। ਮੁੱਖ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਹ ਫ਼ੈਸਲੇ ਸੋਮਵਾਰ ਨੂੰ ਇੱਥੇ ਹੋਈ ਰਾਜ ਪੱਧਰੀ ਬੈਂਕਰਜ਼ ਕਮੇਟੀ (ਐੱਸਐੱਲਬੀਸੀ) ਦੀ ਮੀਟਿੰਗ ਵਿੱਚ ਲਏ ਗਏ। ਆਫ਼ਤ ਪ੍ਰਭਾਵਿਤ ਖੇਤਰਾਂ ਵਿੱਚ ਰਹਿ ਰਹੇ 17 ਪਰਿਵਾਰਾਂ ਦਾ ਕੋਈ ਵੀ ਮੈਂਬਰ ਨਹੀਂ ਬਚਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'
30 ਜੁਲਾਈ ਨੂੰ ਵਾਇਨਾਡ ਦੇ ਮੁੰਡਕਾਈ ਅਤੇ ਚੂਰਲਮਾਲਾ ਖੇਤਰਾਂ ਵਿੱਚ ਭਾਰੀ ਢਿੱਗਾਂ ਡਿੱਗਣ ਕਾਰਨ ਦੋਵਾਂ ਖੇਤਰਾਂ ਵਿੱਚ 200 ਤੋਂ ਵੱਧ ਲੋਕ ਮਾਰੇ ਗਏ ਅਤੇ ਕਈ ਜ਼ਖ਼ਮੀ ਹੋਏ। ਵਿਜਯਨ ਨੇ ਕਿਹਾ ਕਿ ਐੱਸਐੱਲਬੀਸੀ ਦੀ ਮੀਟਿੰਗ ਵਿੱਚ ਆਫ਼ਤ ਪ੍ਰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਤੋਂ 30 ਜੁਲਾਈ ਤੋਂ ਬਾਅਦ ਕੱਟੀ ਗਈ ਮਹੀਨਾਵਾਰ ਕਿਸ਼ਤ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਾਪਸ ਕਰਨ ਦਾ ਫ਼ੈਸਲਾ ਕੀਤਾ ਗਿਆ। ਇਹ ਫ਼ੈਸਲਾ ਉਨ੍ਹਾਂ ਲੋਕਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਲਿਆ ਗਿਆ ਸੀ, ਜਿਨ੍ਹਾਂ ਨੇ ਆਫ਼ਤ ਦੇ ਬਾਵਜੂਦ ਵੱਖ-ਵੱਖ ਕਰਜ਼ੇ ਮੋੜਨੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਫੈਸਲਾ ਕੀਤਾ ਗਿਆ ਕਿ ਖੇਤੀਬਾੜੀ ਅਤੇ ਗੈਰ-ਖੇਤੀਬਾੜੀ ਮੰਤਵਾਂ ਲਈ ਲਏ ਗਏ ਮੌਜੂਦਾ ਕਰਜ਼ਿਆਂ ਨੂੰ ਜਲਦੀ ਤੋਂ ਜਲਦੀ ਮੁੜ ਤਹਿ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ
ਫੌਰੀ ਰਾਹਤ ਲਈ 25,000 ਰੁਪਏ ਤੱਕ ਦੇ ਕਰਜ਼ੇ ਉਪਲਬਧ ਕਰਵਾਏ ਜਾਣਗੇ, ਜਿਹਨਾਂ ਦਾ ਭੁਗਤਾਨ 30 ਮਹੀਨਿਆਂ ਵਿੱਚ ਕੀਤਾ ਜਾ ਸਕਦਾ ਹੈ ਅਤੇ ਆਫ਼ਤ ਪ੍ਰਭਾਵਿਤ ਖੇਤਰਾਂ ਵਿੱਚ ਸਾਰੀਆਂ ਰਿਕਵਰੀ ਪ੍ਰਕਿਰਿਆਵਾਂ ਨੂੰ ਫਿਲਹਾਲ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ SLBC ਨੇ ਬੈਂਕਾਂ ਤੋਂ ਨਵੇਂ ਕਰਜ਼ਿਆਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੌਖਾ ਬਣਾਉਣ ਅਤੇ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਕ੍ਰੈਡਿਟ ਪ੍ਰਦਾਨ ਕਰਨ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ। ਵਿਜਯਨ ਨੇ ਸੋਮਵਾਰ ਨੂੰ ਵਾਇਨਾਡ ਵਿੱਚ ਜ਼ਮੀਨ ਖਿਸਕਣ ਦੇ ਪੀੜਤਾਂ ਦੇ ਖਾਤਿਆਂ ਵਿੱਚੋਂ ਬੈਂਕਾਂ ਦੁਆਰਾ ਕਰਜ਼ਿਆਂ ਦੀ ਮਹੀਨਾਵਾਰ ਕਿਸ਼ਤ ਕੱਟਣ 'ਤੇ ਸਰਕਾਰ ਦੀ ਤਰਫੋਂ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਮੰਗ ਕੀਤੀ ਕਿ ਇਹ ਕਰਜ਼ੇ ਪੂਰੀ ਤਰ੍ਹਾਂ ਮੁਆਫ ਕੀਤੇ ਜਾਣ। ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮਕਾਨ ਮੁਹੱਈਆ ਕਰਵਾਉਣ ਅਤੇ ਤਬਾਹੀ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 6-6 ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਵੀ ਕਦਮ ਚੁੱਕੇ ਗਏ ਹਨ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਮਨਾਕ! ਵਿਦਿਆਰਥਣਾਂ ਨੂੰ ਟੀਚਰ ਦਿਖਾਉਂਦਾ ਸੀ ਅਸ਼ਲੀਲ ਵੀਡੀਓ
NEXT STORY