ਨਵੀਂ ਦਿੱਲੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਕੋਈ ਵੀ ਗੰਭੀਰਤਾ ਨਾਲ ਨਹੀਂ ਲੈਂਦਾ ਅਤੇ ਉਹ ਜੋ ਵੀ ਕਹਿੰਦੇ ਹਨ, ਉਸ ਨਾਲ ‘ਹਾਸੇ ਦਾ ਪਾਤਰ’ ਬਣ ਜਾਂਦੇ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨੇ ਕਿਹਾ ਕਿ ਲੋਕ ਸਭਾ ਦੀਆਂ ਪਿਛਲੀਆਂ 2 ਚੋਣਾਂ ਜਨਤਾ ਦੀ ਪਸੰਦ ਨੂੰ ਦਰਸਾਉਂਦੀਆਂ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੀ ਸਥਿਤੀ ਹੋਰ ਖਰਾਬ ਹੋਵੇਗੀ।
ਕਾਂਗਰਸ ਦੇ ਸੱਤਾ ’ਚ ਆਉਣ ’ਤੇ ਹਰ ਕਿਸਾਨ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਦੇਣ ਦੇ ਰਾਹੁਲ ਗਾਂਧੀ ਦੇ ਵਾਅਦੇ ’ਤੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਮੂਲ ਸਿਧਾਂਤਾਂ ’ਚ ਕੁਝ ਸਮੱਸਿਆ ਹੈ। ਉਨ੍ਹਾਂ ਪੁੱਛਿਆ ਕਿ ਜਦੋਂ ਉਹ ਸੱਤਾ ਵਿਚ ਸਨ ਤਾਂ ਉਨ੍ਹਾਂ ਦੀ ਪਾਰਟੀ ਨੇ ਇਸ ਮੁੱਦੇ ’ਤੇ ਕੀ ਕੀਤਾ? ਉਹ ਕਰਨਾਟਕ ਵਰਗੇ ਰਾਜਾਂ ਵਿਚ ਕੀ ਕਰ ਰਹੇ ਹਨ ਜਿੱਥੇ ਉਨ੍ਹਾਂ ਨੇ ਹਾਲ ਹੀ ਵਿਚ ਚੋਣਾਂ ’ਚ ਜਿੱਤ ਦਰਜ ਕੀਤੀ। ਕੀ ਉਨ੍ਹਾਂ ਨੇ ਆਪਣੇ ਚੋਣ ਵਾਅਦੇ ਪੂਰੇ ਕੀਤੇ ਹਨ?
ਸਾਬਕਾ PM ਰਾਜੀਵ ਗਾਂਧੀ ਕਤਲ ਮਾਮਲੇ 'ਚ ਦੋਸ਼ੀ ਸੰਥਨ ਦੀ ਮੌਤ, ਅਧੂਰੀ ਰਹੀ ਗਈ ਮਾਂ ਨੂੰ ਮਿਲਣ ਦੀ ਇੱਛਾ
NEXT STORY