ਨਵੀਂ ਦਿੱਲੀ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਐਤਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਪ੍ਰਜਾਤੰਤਰ ਦੀ ਹਰ ਮਰਿਆਦਾ ਲੰਘਣ ਦਾ ਦੋਸ਼ ਲਾਇਆ। ਨੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਤੰਤਰੀ ਤਰੀਕੇ ਨਾਲ ਆਪਣਾ ਬੋਰੀਆ ਬਿਸਤਰਾ ਸਮੇਟਣ ਲਈ ਕਹਿਣਾ ਚਾਹੀਦਾ ਹੈ। ਨੱਢਾ ਚੇਨਈ ਵਿਚ ਭਾਜਪਾ ਜਨਤਾ ਯੁਵਾ ਮੋਰਚਾ ਦੀ 'ਰਾਸ਼ਟਰੀ ਯੁਵਾ ਸੰਸਦ' ਦਾ ਉਦਘਾਟਨ ਕਰਨ ਮਗਰੋਂ ਵਰਚੂਅਲ ਮਾਧਿਅਮ ਜ਼ਰੀਏ ਦਿੱਤੇ ਸੰਬੋਧਨ 'ਚ ਬੋਲ ਰਹੇ ਸਨ।
ਨੱਢਾ ਨੇ ਕਿਹਾ ਕਿ ਜਿਨ੍ਹਾਂ ਨੂੰ ਲੋਕਤੰਤਰ 'ਚ ਭਰੋਸਾ ਨਹੀਂ ਹੈ, ਉਨ੍ਹਾਂ ਲਈ ਲੋਕਤੰਤਰ 'ਚ ਕਈ ਥਾਂ ਨਹੀਂ ਹੈ। ਉਨ੍ਹਾਂ ਨੇ ਰਾਹੁਲ ਗਾਂਧੀ 'ਤੇ ਅਮਰੀਕਾ ਅਤੇ ਯੂਰਪੀ ਦੇਸ਼ਾਂ ਵਰਗੀਆਂ ਵਿਦੇਸ਼ੀ ਤਾਕਤਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਕਰਨ ਲਈ ਉਕਸਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਅੱਜ ਮਾਨਸਿਕ ਦੀਵਾਲੀਆਪਣ ਤੋਂ ਪੀੜਤ ਹੈ।
ਨੱਢਾ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਨੇ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਬਾਰੇ ਸ਼ਰਮਨਾਕ ਟਿੱਪਣੀਆਂ ਨਾਲ ਨਾ ਸਿਰਫ ਦੇਸ਼ ਦਾ ਅਪਮਾਨ ਹੋਇਆ, ਸਗੋਂ ਦੂਜੇ ਦੇਸ਼ਾਂ ਨੂੰ ਸਾਡੇ ਦੇਸ਼ ਵਿਚ ਦਖ਼ਲ ਕਰਨ ਲਈ ਸੱਦਾ ਦਿੱਤਾ ਗਿਆ ਹੈ। ਫ਼ਿਲਹਾਲ ਕਾਂਗਰਸ ਨੇ ਭਾਜਪਾ ਦੇ ਦੋਸ਼ਾਂ ਨੂੰ ਖ਼ਾਰਜ ਕਰ ਦਿੱਤਾ।
ਹਿਮਾਚਲ ਪ੍ਰਦੇਸ਼ 'ਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ 'ਚ ਆਈ ਮਾਮੂਲੀ ਕਮੀ
NEXT STORY