ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਲਗਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਲਾਕਡਾਊਨ ਲਗਾਉਣ ਦੀ ਫ਼ਿਲਹਾਲ ਕੋਈ ਯੋਜਨਾ ਨਹੀਂ ਹੈ। ਕੇਜਰੀਵਾਲ ਨੇ ਕੋਰੋਨਾ ਤੋਂ ਠੀਕ ਹੋ ਕੇ ਵਾਪਸ ਆ ਕੇ ਐਤਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਕੋਰੋਨਾ ਦੇ ਇਸ ਲਹਿਰ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਮਾਸਕ ਲਗਾਤਾਰ ਹੀ ਘਰਾਂ ਤੋਂ ਨਿਕਲਣ। ਬਹੁਤ ਜ਼ਰੂਰ ਹੋਵੇ, ਉਦੋਂ ਆਪਣੇ ਘਰਾਂ ਤੋਂ ਬਾਹਰ ਨਿਕਲੋ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਅਤੇ ਦਿੱਲੀ ’ਚ ਕੋਰੋਨਾ ਬਹੁਤ ਤੇਜ਼ੀ ਨਾਲ ਫ਼ੈਲ ਰਿਹਾ ਹੈ ਪਰ ਜ਼ਿਆਦਾ ਮਰੀਜ਼ਾਂ ਨੂੰ ਹਸਪਤਾਲ ’ਚ ਦਾਖ਼ਲ ਹੋਣ ਦੀ ਜ਼ਰੂਰਤ ਨਹੀਂ ਪੈ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਲਹਿਰ ਦੌਰਾਨ 7 ਮਈ ਨੂੰ 20 ਹਜ਼ਾਰ ਕੋਰੋਨਾ ਦੇ ਮਾਮਲੇ ਆਏ ਸਨ ਅਤੇ 341 ਲੋਕਾਂ ਦੀ ਮੌਤ ਹੋਈ ਸੀ ਪਰ ਕੱਲ 20 ਹਜ਼ਾਰ ਮਾਮਲੇ ਆਏ ਅਤੇ 7 ਲੋਕਾਂ ਦੀ ਮੌਤ ਹੋਈ ਹੈ। ਮਈ ’ਚ 20 ਹਜ਼ਾਰ ਬੈੱਡ ਹਸਪਤਾਲ ’ਚ ਭਰੇ ਸਨ ਪਰ ਕੱਲ ਸਿਰਫ਼ 1500 ਬੈੱਡ ਹਸਪਤਾਲ ’ਚ ਭਰੇ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮਾਸਕ ਪਹਿਨਣਾ ਸਭ ਤੋਂ ਜ਼ਰੂਰੀ ਹੈ। ਜੇਕਰ ਤੁਸੀਂ ਮਾਸਕ ਪਹਿਨ ਕੇ ਨਿਕਲੋਗੇ ਤਾਂ ਲਾਕਡਾਊਨ ਨਹੀਂ ਲਗਾਇਆ ਜਾਵੇਗਾ। ਸਰਕਾਰ ਦੀ ਲਾਕਡਾਊਨ ਲਗਾਉਣ ਦੀ ਹਾਲੇ ਕੋਈ ਮੰਸ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਘੱਟੋ-ਘੱਟ ਪਾਬੰਦੀ ਲਗਾਉਣ ਦੀ ਕੋਸ਼ਿਸ਼ ’ਚ ਹੈ ਤਾਂ ਕਿ ਲੋਕਾਂ ਦੀ ਰੋਜ਼ੀ-ਰੋਟੀ ਚੱਲਦੀ ਰਹੇ।
ਇਹ ਵੀ ਪੜ੍ਹੋ : ਕੋਰੋਨਾ ਤੋਂ ਠੀਕ ਹੋਏ ਅਰਵਿੰਦ ਕੇਜਰੀਵਾਲ, ਬੋਲੇ- ਮੈਂ ਤੁਹਾਡੀ ਸੇਵਾ ’ਚ ਮੁੜ ਹਾਜ਼ਰ ਹਾਂ
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਭਾਰੀ ਬਰਫ਼ਬਾਰੀ ਦਰਮਿਆਨ ਭਾਰਤੀ ਫ਼ੌਜ ਦਾ ਜਜ਼ਬਾ, ਗਰਭਵਤੀ ਔਰਤ ਨੂੰ ਪੈਦਲ ਹੀ ਪਹੁੰਚਾਇਆ ਹਸਪਤਾਲ
NEXT STORY