ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੀ ਪੰਜਾਬ ਇਕਾਈ ’ਚ ਚੱਲ ਰਹੇ ਕਲੇਸ਼ ਨੂੰ ਦੂਰ ਕਰਨ ਦੇ ਮਕਸਦ ਨਾਲ ਗਠਿਤ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਦੇ ਅੰਦਰ ਕੋਈ ਝਗੜਾ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਅਤੇ ਰਣਨੀਤੀ ਨੂੰ ਲੈ ਕੇ ਸਲਾਹ-ਮਸ਼ਵਰਾ ਚੱਲ ਰਿਹਾ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਅਰਜੁਨ ਖੜਗੇ ਦੀ ਪ੍ਰਧਾਨਗੀ ਵਾਲੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ’ਚ ਕੋਈ ਝਗੜਾ ਨਹੀਂ ਹੈ। ਜਿੱਥੋਂ ਤੱਕ ਕਮੇਟੀ ਨਾਲ ਗੱਲਬਾਤ ਦਾ ਸਵਾਲ ਹੈ ਤਾਂ ਉਹ ਗੁਪਤ ਹੈ। ਜੋ ਵੀ ਉਨ੍ਹਾਂ ਨੇ ਮੈਨੂੰ ਪੁੱਛਿਆ ਮੈਂ ਜਵਾਬ ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ
ਤਿਵਾੜੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਾਂਗਰਸ ਵਿਚ ਕੋਈ ਕਲੇਸ਼ ਨਹੀਂ ਹੈ। ਇਹ ਪਾਰਟੀ ਦੀ ਪ੍ਰਥਾ ਅਤੇ ਪਰੰਪਰਾ ਰਹੀ ਹੈ ਕਿ ਜਿਸ ਸੂਬੇ ਵਿਚ ਚੋਣਾਂ ਹੋਣ ਵਾਲੀਆਂ ਹਨ, ਉੱਥੇ ਕੀ ਰਣਨੀਤੀ ਹੋਣੀ ਚਾਹੀਦੀ ਹੈ, ਕੀ ਮੁੱਦੇ ਹੋਣੇ ਚਾਹੀਦੇ ਹਨ, ਜਨਤਾ ਦੇ ਸਾਹਮਣੇ ਕੀ ਗੱਲਾਂ ਰੱਖਣੀਆਂ ਚਾਹੀਦੀਆਂ ਹਨ, ਉਨ੍ਹਾਂ ’ਤੇ ਵਿਚਾਰ ਚਰਚਾ ਹੁੰਦੀ ਹੈ। ਇਹ ਪਹਿਲੀ ਅਤੇ ਆਖ਼ਰੀ ਵਾਰ ਨਹੀਂ ਹੋ ਰਿਹਾ ਹੈ। ਇਸ ਕਮੇਟੀ ਨੇ ਬੁੱਧਵਾਰ ਨੂੰ ਸੂਬੇ ਦੇ ਕਈ ਸੰਸਦ ਮੈਂਬਰਾਂ ਅਤੇ ਸਾਬਕਾ ਪ੍ਰਦੇਸ਼ ਪ੍ਰਧਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਰਾਇ ਲਈ ਸੀ। ਖੜਗੇ ਦੀ ਅਗਵਾਈ ਵਿਚ ਤਿੰਨ ਮੈਂਬਰੀ ਕਮੇਟੀ ਦੇ ਸਾਹਮਣੇ ਸੋਮਵਾਰ ਅਤੇ ਮੰਗਲਵਾਰ ਨੂੰ ਕਰੀਬ 50 ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੀ ਗੱਲ ਰੱਖੀ ਸੀ। ਪਿਛਲੇ 3 ਦਿਨਾਂ ਵਿਚ ਸੂਬੇ ਦੇ 80 ਤੋਂ ਵਧੇਰੇ ਕਾਂਗਰਸ ਆਗੂ ਇਸ ਕਮੇਟੀ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਗੱਲ ਰੱਖ ਚੁੱਕੇ ਹਨ। ਇਨ੍ਹਾਂ ’ਚੋਂ ਜ਼ਿਆਦਾਤਰ ਵਿਧਾਇਕ ਹਨ। ਖੜਗੇ ਤੋਂ ਇਲਾਵਾ ਇਸ ਕਮੇਟੀ ਵਿਚ ਕਾਂਗਰਸ ਜਨਰਲ ਸਕੱਤਰ ਅਤੇ ਪੰਜਾਬ ਮੁਖੀ ਹਰੀਸ਼ ਰਾਵਤ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਜੇ. ਪੀ. ਅਗਰਵਾਲ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਹੋਈ ਕੈਬਨਿਟ ਦੀ ਮੀਟਿੰਗ, ਲਿਆ ਗਿਆ ਇਹ ਵੱਡਾ ਫ਼ੈਸਲਾ
ਜ਼ਿਕਰਯੋਗ ਹੈ ਕਿ ਹਾਲ ਦੇ ਕੁਝ ਹਫ਼ਤਿਆਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਤਿੱਖੀ ਬਿਆਨਬਾਜ਼ੀ ਵੇਖਣ ਨੂੰ ਮਿਲੀ। ਵਿਧਾਇਕ ਪਰਗਟ ਸਿੰਘ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕੁਝ ਹੋਰ ਆਗੂਆਂ ਨੇ ਵੀ ਮੁੱਖ ਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹ ਰੱਖਿਆ ਹੈ। ਸਿੱਧੂ ਨੇ ਮੰਗਲਵਾਰ ਨੂੰ ਇਸ ਕਮੇਟੀ ਨਾਲ ਮੁਲਾਕਾਤ ਕਰ ਕੇ ਆਪਣੇ ਵਿਚਾਰ ਰੱਖੇ ਸਨ। ਕਮੇਟੀ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਨੇ ਕਿਹਾ ਸੀ ਕਿ ਸੱਚ ਪ੍ਰਤਾੜਤ ਹੋ ਸਕਦਾ ਹੈ ਪਰ ਹਾਰ ਨਹੀਂ ਸਕਦਾ।
ਇਹ ਵੀ ਪੜ੍ਹੋ : ਤਿੰਨ ਮੈਂਬਰ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਮੀਡੀਆ ਸਾਹਮਣੇ ਆਏ ਨਵਜੋਤ ਸਿੱਧੂ, ਦਿੱਤਾ ਵੱਡਾ ਬਿਆਨ
ਪ੍ਰਿਯੰਕਾ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਟੀਕਾਕਰਨ ਨੂੰ ਦੱਸਿਆ 'ਚੌਪਟ ਰਾਜਾ ਦੀ ਅੰਧੇਰ ਨੀਤੀ'
NEXT STORY