ਨਵੀਂ ਦਿੱਲੀ— ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਆਧਾਰ ਕਾਰਡ ਨਾ ਹੋਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਮਿਡ-ਡੇਅ-ਮੀਲ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ। ਕਾਂਗਰਸ ਦੇ ਮੋਤੀਲਾਲ ਵੋਰਾ ਵੱਲੋਂ ਸਦਨ 'ਚ ਸਕੂਲਾਂ 'ਚ ਆਧਾਰ ਕਾਰਡ ਨਾ ਹੋਣ 'ਤੇ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਨਾ ਮਿਲਣ ਦਾ ਮੁੱਦਾ ਚੁੱਕੇ ਜਾਣ 'ਤੇ ਸ਼੍ਰੀ ਜਾਵਡੇਕਰ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਕੋਲ ਆਧਾਰ ਕਾਰਡ ਨਹੀਂ ਹੈ, ਉਨ੍ਹਾਂ ਨੂੰ ਰਾਜ ਸਰਕਾਰ ਵੱਲੋਂ ਖਾਸ ਨੰਬਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ 'ਚ ਗੜਬੜੀ ਦੀ ਸ਼ਿਕਾਇਤ ਮਿਲੀ ਸੀ ਅਤੇ ਸਰਕਾਰ ਦੇ ਕਦਮਾਂ ਨਾਲ ਹੁਣ ਇਨ੍ਹਾਂ ਗੜਬੜੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਸਕਾਰਾਤਮਕ ਨਤੀਜੇ ਮਿਲ ਰਹੇ ਹਨ। ਸ਼੍ਰੀ ਵੋਰਾ ਨੇ ਕਿਹਾ ਕਿ ਮਿਡ-ਡੇਅ-ਮੀਲ ਨੂੰ ਆਧਾਰ ਨਾਲ ਜੋੜੇ ਜਾਣ ਤੋਂ ਬਾਅਦ ਕਈ ਵਿਦਿਆਰਥੀਆਂ ਨੂੰ ਇਸ ਭੋਜਨ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ। ਇਸੇ ਤਰ੍ਹਾਂ ਨਾਲ ਬਾਲ ਵਿਕਾਸ ਯੋਜਨਾ ਨੂੰ ਵੀ ਆਧਾਰ ਨਾਲ ਲਿੰਕ ਕੀਤੇ ਜਾਣ ਨਾਲ ਕੁਝ ਬੱਚਿਆਂ ਨੂੰ ਕਠਿਨਾਈ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲੇ 'ਤੇ ਫਿਰ ਤੋਂ ਵਿਚਾਰ ਕਰਨਾ ਚਾਹੀਦਾ।
ਮੋਦੀ ਨੇ ਖਵਾਜ਼ਾ ਮੋਈਨੁਦੀਨ ਚਿਸ਼ਤੀ ਦੀ ਦਰਗਾਹ ਲਈ ਭੇਜੀ ਚਾਦਰ
NEXT STORY