ਨਵੀਂ ਦਿੱਲੀ– ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦਿਆਂ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਦੇਸ਼ ਭਰ ਦੇ ਟੋਲ ਪਲਾਜ਼ਾ ’ਤੇ ਲੱਗਣ ਵਾਲੇ ਟੋਲ ਟੈਕਸ ਨੂੰ ਫਿਲਹਾਲ ਦੇ ਲਈ ਬੰਦ ਕਰ ਦਿੱਤਾ ਹੈ। ਨਿਤਿਨ ਗਡਕਰੀ ਨੇ ਕਿਹਾ ਕਿ ਇਸ ਨਾਲ ਐਮਰਜੈਂਸੀ ਸੇਵਾਵਾਂ ਦੀ ਸਪਲਾਈ ’ਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਘੱਟ ਕੀਤਾ ਜਾ ਸਕੇਗਾ। ਨਾਲ ਹੀ ਸਮੇਂ ਨੂੰ ਵੀ ਬਚਾਇਆ ਜਾ ਸਕੇਗਾ। ਨਿਤਿਨ ਗਡਕਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਟੋਲ ਪਲਾਜ਼ਾ ’ਤੇ ਐਮਰਜੈਂਸੀ ਸਾਧਨਾਂ ਦੀ ਉਪਲਬਧਤਾ ਹਮੇਸ਼ਾ ਦੀ ਤਰ੍ਹਾਂ ਜਾਰੀ ਰਹੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਗੰਭੀਰਤਾ ਨੂੰ ਸਮਝਣ ਤੇ ਘਰਾਂ 'ਚ ਰਹਿਣ ਦੀ ਅਪੀਲ ਕਰਦੇ ਹੋਏ ਮੰਗਲਵਾਰ ਨੂੰ 21 ਦਿਨਾਂ ਦਾ ਸੰਪੂਰਨ ਲਾਕਡਾਊਨ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਦੇ ਹਰ ਸੂਬੇ ਨੂੰ ਹਰ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ, ਹਰ ਜਿਲੇ, ਹਰ ਪਿੰਡ, ਹਰ ਕਸਬੇ, ਹਰ ਗਲੀ-ਮੁਹੱਲੇ ਨੂੰ ਹੁਣ ਲਾਕਡਾਊਨ ਕੀਤਾ ਜਾ ਰਿਹਾ ਹੈ। ਮੋਦੀ ਨੇ ਕਿਹਾ ਕਿ ਕੋਰੋਨਾ ਤੋਂ ਬਚਣ ਦਾ ਇਸ ਤੋਂ ਇਲਾਵਾ ਹੋਰ ਕੋਈ ਤਰੀਕਾ ਨਹੀਂ ਹੈ, ਕੋਈ ਰਸਤਾ ਨਹੀਂ ਹੈ। ਲਾਕਡਾਊਨ ਦੀ ਸਥਿਤੀ 'ਚ ਬੱਸ, ਰੇਲ ਤੇ ਹਵਾਈ ਸੇਵਾ ਪੂਰੀ ਤਰ੍ਹਾਂ ਨਾਲ ਬੰਦ ਰਹੇਗੀ। ਅਜਿਹੀ ਸਥਿਤੀ 'ਚ ਐਮਰਜੈਂਸੀ ਸੇਵਾਵਾਂ ਨੂੰ ਚਲਾਉਣ ਲਈ ਤੇ ਮੌਜੂਦਾ ਸਮੇਂ ਲਈ ਟੋਲ ਟੈਕਸ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।
ਘਰਾਂ ਤੱਕ ਜ਼ਰੂਰੀ ਸਾਮਾਨ ਨਹੀਂ ਪੁੱਜਾ ਤਾਂ ਬਾਜ਼ਾਰ ’ਚ ਆਏ ਲੋਕ, ਕਈ ਥਾਈਂ ਮਚੀ ਹਫੜਾ-ਦਫੜੀ
NEXT STORY