ਨਵੀਂ ਦਿੱਲੀ- ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਵੀਰਵਾਰ ਨੂੰ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਭਾਰਤ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਵਲੋਂ ਇਸ ਸਬੰਧ ਵਿਚ ਨੋਟੀਫ਼ਿਕੇਸ਼ਨ ਜਾਰੀ ਕੀਤੀ। ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਵਿਚ 13 ਮਈ ਨੂੰ 9 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ 6 ਸੀਟਾਂ ਸਮੇਤ ਕੁੱਲ 96 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਪੜਾਅ 'ਚ ਆਂਧਰਾ ਪ੍ਰਦੇਸ਼ (25) ਅਤੇ ਤੇਲੰਗਾਨਾ (17) ਦੀਆਂ ਸਾਰੀਆਂ ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਪੜਾਅ 'ਚ ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਲਕਿਆਂ 'ਚ ਵੋਟਿੰਗ ਹੋਵੇਗੀ। ਲੋਕ ਸਭਾ ਚੋਣਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼ ਵਿਚ 13 ਮਈ ਨੂੰ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ।
ਇਹ ਵੀ ਪੜ੍ਹੋ- ਚੋਣ ਕਮਿਸ਼ਨ ਵੱਲੋਂ 46 ਦਿਨਾਂ ’ਚ ਕਰੋੜਾਂ ਰੁਪਏ ਦੀ ਰਿਕਵਰੀ, ਰੋਜ਼ਾਨਾ ਬਰਾਮਦ ਹੋ ਰਹੀ 100 ਕਰੋੜ ਦੀ ਡਰੱਗਜ਼ ਤੇ ਨਕਦੀ
ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ 2024 ਦੀਆਂ ਪਹਿਲੇ ਪੜਾਅ ਦੀਆਂ ਵੋਟਾਂ ਅੱਜ ਯਾਨੀ ਕਿ 19 ਅਪ੍ਰੈਲ ਨੂੰ ਪੈਣਗੀਆਂ। ਦੇਸ਼ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 102 ਲੋਕ ਸਭਾ ਸੀਟਾਂ 'ਤੇ ਵੋਟਾਂ ਪੈਣਗੀਆਂ। ਪਹਿਲੇ ਪੜਾਅ ਵਿਚ 8 ਕੇਂਦਰੀ ਮੰਤਰੀਆਂ ਸਮੇਤ ਕਈ ਦਿੱਗਜ਼ਾਂ ਦੀ ਕਿਸਮਤ ਦਾਅ 'ਤੇ ਲੱਗੀ ਹੈ। ਦੇਸ਼ ਦੀ 18ਵੀਂ ਲੋਕ ਸਭਾ ਲਈ 7 ਪੜਾਵਾਂ ਵਿਚ 543 ਸੀਟਾਂ 'ਤੇ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਇਹ ਵੀ ਪੜ੍ਹੋ- ਅੱਜ ਥੰਮ ਜਾਵੇਗਾ ਪਹਿਲੇ ਪੜਾਅ ਦੀਆਂ 102 ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ, 19 ਅਪ੍ਰੈਲ ਨੂੰ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਿਤ ਸ਼ਾਹ ਅੱਜ ਗਾਂਧੀਨਗਰ 'ਚ ਕਰਨਗੇ ਰੋਡ ਸ਼ੋਅ, ਨਾਮਜ਼ਦਗੀ ਵੀ ਕਰਨਗੇ ਦਾਖਲ
NEXT STORY