ਸ਼੍ਰੀਨਗਰ: ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (JKCA) 'ਚ ਹੋਈਆਂ ਕਥਿਤ ਵਿੱਤੀ ਬੇਨਿਯਮੀਆਂ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸ਼੍ਰੀਨਗਰ ਦੀ ਇੱਕ ਸਥਾਨਕ ਅਦਾਲਤ ਨੇ ਵੀਰਵਾਰ ਨੂੰ ਅਬਦੁੱਲਾ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।
ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਨਗਰ, ਤਬੱਸੁਮ ਨੇ ਇਹ ਵਾਰੰਟ ਉਦੋਂ ਜਾਰੀ ਕੀਤਾ ਜਦੋਂ ਫਾਰੂਕ ਅਬਦੁੱਲਾ ਨਿੱਜੀ ਤੌਰ 'ਤੇ ਜਾਂ ਵਰਚੁਅਲ ਮਾਧਿਅਮ ਰਾਹੀਂ ਅਦਾਲਤ 'ਚ ਪੇਸ਼ ਹੋਣ 'ਚ ਅਸਫਲ ਰਹੇ। ਅਦਾਲਤ ਨੇ ਉਨ੍ਹਾਂ ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਵੀ ਖਾਰਜ ਕਰ ਦਿੱਤਾ ਹੈ।
ਹੋਰ ਦੋਸ਼ੀਆਂ 'ਤੇ ਵੀ ਕਾਰਵਾਈ
ਅਦਾਲਤ ਨੇ ਇਸੇ ਮਾਮਲੇ 'ਚ ਇੱਕ ਹੋਰ ਦੋਸ਼ੀ ਮੰਜ਼ੂਰ ਗਜ਼ਨਫਰ ਅਲੀ ਦੀ ਛੋਟ ਦੀ ਅਰਜ਼ੀ ਵੀ ਰੱਦ ਕਰ ਦਿੱਤੀ ਅਤੇ ਉਸ ਵਿਰੁੱਧ ਵੀ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਦੋਸ਼ੀ ਅਦਾਲਤ 'ਚ ਪੇਸ਼ ਨਹੀਂ ਹੁੰਦਾ ਤਾਂ ਉਚਿਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਸੁਣਵਾਈ 30 ਮਾਰਚ ਨੂੰ ਤੈਅ ਕੀਤੀ ਗਈ ਹੈ।
ਕੀ ਹੈ ਪੂਰਾ ਮਾਮਲਾ?
ਇਹ ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ 'ਚ ਲਗਭਗ 43 ਕਰੋੜ ਰੁਪਏ ਦੇ ਫੰਡਾਂ ਦੀ ਕਥਿਤ ਹੇਰਾਫੇਰੀ ਨਾਲ ਸਬੰਧਤ ਹੈ। ਸੀਬੀਆਈ (CBI) ਨੇ 2018 ਵਿੱਚ ਫਾਰੂਕ ਅਬਦੁੱਲਾ ਅਤੇ ਹੋਰਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਦੋਸ਼ ਹੈ ਕਿ ਇਹ ਫੰਡ 2002 ਤੋਂ 2011 ਦਰਮਿਆਨ ਖ਼ੁਰਦ-ਬੁਰਦ ਕੀਤੇ ਗਏ ਸਨ, ਜਦੋਂ ਅਬਦੁੱਲਾ ਜੇਕੇਸੀਏ ਦੇ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਸਨ। ਅਦਾਲਤ ਅਨੁਸਾਰ, ਦੋਸ਼ੀਆਂ ਵਿਰੁੱਧ ਅਪਰਾਧਿਕ ਸਾਜ਼ਿਸ਼ (120B) ਅਤੇ ਅਮਾਨਤ ਵਿੱਚ ਖ਼ਿਆਨਤ (406, 409) ਵਰਗੀਆਂ ਧਾਰਾਵਾਂ ਤਹਿਤ ਮੁਕੱਦਮਾ ਚਲਾਉਣ ਲਈ ਕਾਫੀ ਸਬੂਤ ਮੌਜੂਦ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3 ਕਿੱਲੋ ਚਾਂਦੀ
NEXT STORY