ਕਟੜਾ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਤ੍ਰਿਕੁਟਾ ਪਹਾੜੀਆਂ 'ਚ ਵਿਚ ਪ੍ਰਸਤਾਵਿਤ ਰੋਪਵੇਅ ਪ੍ਰਾਜੈਕਟ ਦੇ ਖਿਲਾਫ ਸੱਤ ਦਿਨਾਂ ਦੇ ਬੰਦ ਤੋਂ ਬਾਅਦ ਬੁੱਧਵਾਰ ਨੂੰ ਕਟੜਾ ਵਿਚ ਆਮ ਕਾਰੋਬਾਰੀ ਗਤੀਵਿਧੀਆਂ ਬਹਾਲ ਹੋ ਗਈਆਂ। ਪ੍ਰਦਰਸ਼ਨ ਦੌਰਾਨ ਪੁਲਸ ਵੱਲੋਂ ਹਿਰਾਸਤ ਵਿਚ ਲਏ ਗਏ 18 ਵਿਅਕਤੀਆਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ, ਜਿਸ ਮਗਰੋਂ ਕਟੜਾ ਵਿਚ ਰਾਤ ਭਰ ਜਸ਼ਨ ਮਨਾਇਆ ਗਿਆ।
ਇਕ ਅਧਿਕਾਰੀ ਨੇ ਕਿਹਾ ਕਿ ਇਕ ਹਫ਼ਤੇ ਦੇ ਬੰਦ ਹੋਣ ਤੋਂ ਬਾਅਦ ਸਾਰੀਆਂ ਦੁਕਾਨਾਂ, ਰੈਸਟੋਰੈਂਟ ਅਤੇ ਵਪਾਰਕ ਅਦਾਰੇ ਮੁੜ ਖੁੱਲ੍ਹ ਗਏ। ਜਦੋਂ ਕਿ ਵਾਹਨਾਂ ਦੀ ਆਵਾਜਾਈ ਵੀ ਬਹਾਲ ਹੋ ਗਈ, ਜਿਸ ਨਾਲ ਸ਼ਰਧਾਲੂਆਂ ਨੂੰ ਰਾਹਤ ਮਿਲੀ। ਪਹਿਲੇ ਦਿਨ ਸੈਂਕੜੇ ਸ਼ਰਧਾਲੂਆਂ ਨੇ ਗੁਫਾ ਮੰਦਰ 'ਚ ਦਰਸ਼ਨਾਂ ਲਈ ਉਮੜੇ ਅਤੇ ਲੰਬੀਆਂ ਕਤਾਰਾਂ ਲੱਗੀਆ। ਕਟੜਾ ਅਤੇ ਭਵਨ ਦੇ ਪ੍ਰਵੇਸ਼ ਦੁਆਰ 'ਤੇ ਲੰਬੀਆਂ ਲਾਈਨਾਂ ਵੇਖੀਆਂ ਗਈਆਂ। ਪੁਣੇ ਨਿਵਾਸੀ ਸੁਰੇਸ਼ ਕਦਮ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਕਿ ਬੰਦ ਖਤਮ ਹੋ ਗਿਆ ਹੈ। ਇਸ ਨਾਲ ਸਾਨੂੰ ਕਾਫੀ ਪਰੇਸ਼ਾਨੀ ਹੋ ਰਹੀ ਸੀ। ਅਸੀਂ ਇੱਥੇ ਨਵੇਂ ਸਾਲ ਦੇ ਪਹਿਲੇ ਦਿਨ ਪੂਜਾ ਕਰਨ ਆਏ ਹਾਂ।
ਸ਼੍ਰੀ ਮਾਤਾ ਵੈਸ਼ਨੋ ਦੇਵੀ ਸੰਘਰਸ਼ ਕਮੇਟੀ ਨੇ ਪਿਛਲੇ ਬੁੱਧਵਾਰ ਨੂੰ ਬੰਦ ਦਾ ਸੱਦਾ ਦਿੱਤਾ ਸੀ ਅਤੇ ਐਲਾਨ ਕੀਤਾ ਸੀ ਕਿ ਕਟੜਾ 'ਚ ਸਾਰੀਆਂ ਗਤੀਵਿਧੀਆਂ ਬੰਦ ਰਹਿਣਗੀਆਂ। ਕਮੇਟੀ ਦੇ ਸੱਦੇ ਤੋਂ ਬਾਅਦ ਮੰਗਲਵਾਰ ਨੂੰ 7ਵੇਂ ਦਿਨ ਵੀ ਸਾਰੀਆਂ ਦੁਕਾਨਾਂ, ਰੈਸਟੋਰੈਂਟ ਅਤੇ ਵਪਾਰਕ ਅਦਾਰੇ ਬੰਦ ਰਹੇ ਅਤੇ ਸੜਕਾਂ 'ਤੇ ਵਾਹਨ ਨਹੀਂ ਚੱਲੇ। ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਕੁਝ ਨੇਤਾਵਾਂ ਸਮੇਤ 18 ਨਜ਼ਰਬੰਦ ਲੋਕਾਂ ਨੂੰ ਰਿਆਸੀ ਅਤੇ ਊਧਮਪੁਰ ਜੇਲ੍ਹਾਂ ਤੋਂ ਸਵੇਰੇ 1 ਵਜੇ ਰਿਹਾਅ ਕੀਤਾ ਗਿਆ। ਇਸ ਤੋਂ ਬਾਅਦ ਉਹ ਕਟੜਾ ਪਹੁੰਚੇ ਜਿੱਥੇ ਸੈਂਕੜੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਅਮਰੀਕੀ ਅਦਾਲਤ 'ਚ ਭਾਰਤ ਦੀ ਵੱਡੀ ਜਿੱਤ, 26/11 ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ ਲਿਆਂਦਾ ਜਾਵੇਗਾ ਦਿੱਲੀ
NEXT STORY