ਨਵੀਂ ਦਿੱਲੀ– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਮਨਜਿੰਦਰ ਸਿੰਘ ਸਿਰਸਾ ਦੇ ਬਚਾਅ ’ਚ ਅੱਗੇ ਆਏ ਹਨ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਕੇਸ ਦਰਜ ਕਰਵਾਉਣ ਗਿਆ ਮਨਜੀਤ ਸਿੰਘ ਜੀ ਕੇ ਆਪਣੇ ਖਿਲਾਫ ਐੱਫ. ਆਈ. ਆਰ. ਦਰਜ ਕਰਵਾ ਕੇ ਪਰਤਿਆ ਹੈ।
ਸੋਮਵਾਰ ਨੂੰ ਦਿੱਲੀ ਪੁਲਸ ਦੇ ਆਰਥਿਕ ਅਪਰਾਧ ਵਿੰਗ ਵੱਲੋਂ ਦਰਜ ਕੀਤੀ ਐੱਫ. ਆਈ. ਆਰ. ਦੀ ਕਾਪੀ ਮੀਡੀਆ ਨਾਲ ਸਾਂਝੀ ਕਰਦਿਆਂ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੁਲਿਸ ਨੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਐੱਫ. ਆਈ. ਆਰ. ਦਰਜ ਕੀਤੀ ਹੈ, ਜਿਸ ਵਿਚ ਮਨਜਿੰਦਰ ਸਿੰਘ ਸਿਰਸਾ ਨਹੀਂ ਬਲਕਿ ਮਨਜੀਤ ਸਿੰਘ ਜੀ ਕੇ ਦਾ ਨਾਂ ਦੋਸ਼ੀ ਵਜੋਂ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੋ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਉਸ ਵਿਚ ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਦੀ ਸ਼ਿਕਾਇਤ ਦਾ ਹਵਾਲਾ ਦਿੰਦਿਆਂ ਮਨਜੀਤ ਸਿੰਘ ਜੀ ਕੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਦਿੱਲੀ ਪੁਲਸ ਨੇ ਸੁਪਰੀਮ ਕੋਰਟ ਨੂੰ ਕਿਹਾ, ਨਫ਼ਰਤ ਭਰੇ ਭਾਸ਼ਣਾਂ ਦੇ ਮਾਮਲੇ ਦੀ ਜਾਂਚ ਲਗਭਗ ਪੂਰੀ
NEXT STORY