ਨੈਸ਼ਨਲ ਡੈਸਕ- ਮਣੀਪੁਰ ਵਿਚ ਹਾਲ ਹੀ 'ਚ ਵਾਪਰੀਆਂ ਸਿਆਸੀ ਘਟਨਾਵਾਂ ਨੇ ਸੂਬੇ ਨੂੰ ਇਕ ਨਵੀਂ ਦਿਸ਼ਾ ਵਿਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਦਰਅਸਲ ਵਿਰੋਧੀ ਧਿਰ ਨੇ ਮੁੱਖ ਮੰਤਰੀ ਬੀਰੇਨ ਸਿੰਘ ਖਿਲਾਫ਼ ਬੇਭਰੋਸਗੀ ਮਤਾ ਲਾਉਣ ਦੀ ਤਿਆਰੀ ਕਰ ਲਈ ਸੀ। ਦੱਸ ਦੇਈਏ ਕਿ ਮਣੀਪੁਰ ਵਿੱਚ ਪਿਛਲੇ ਦੋ ਸਾਲਾਂ ਤੋਂ ਜਾਰੀ ਹਿੰਸਾ ਵਿੱਚ 250 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ 'ਚ ਸੀਐੱਮ ਬੀਰੇਨ ਸਿੰਘ 'ਤੇ ਅਸਤੀਫਾ ਦੇਣ ਦਾ ਕਾਫੀ ਦਬਾਅ ਸੀ ਅਤੇ ਵਿਰੋਧੀ ਧਿਰ ਲੰਬੇ ਸਮੇਂ ਤੋਂ ਮਣੀਪੁਰ 'ਚ ਰਾਸ਼ਟਰਪਤੀ ਸ਼ਾਸਨ ਦੀ ਮੰਗ ਕਰ ਰਹੀ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਨਾਂਦੇੜ 'ਚ ਗੁਰਦੁਆਰਾ ਸਾਹਿਬ ਨੇੜੇ ਚੱਲੀਆਂ ਗੋਲੀਆਂ
ਭਾਜਪਾ ਲਈ 48 ਘੰਟੇ ਦਾ ਸਮਾਂ
12 ਫਰਵਰੀ ਤੱਕ ਭਾਜਪਾ ਨੂੰ ਮਣੀਪੁਰ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਤੈਅ ਕਰਨਾ ਹੋਵੇਗਾ। ਜੇਕਰ ਪਾਰਟੀ ਅਜਿਹਾ ਨਾ ਕਰ ਸਕੀ ਤਾਂ ਵਿਧਾਨ ਸਭਾ ਭੰਗ ਕਰ ਦਿੱਤੀ ਜਾਵੇਗੀ। ਸੂਬੇ 'ਚ ਵਿਧਾਨ ਸਭਾ ਦਾ ਆਖਰੀ ਸੈਸ਼ਨ 12 ਅਗਸਤ, 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਅਜਿਹੇ 'ਚ ਜੇਕਰ 12 ਫਰਵਰੀ ਤੱਕ ਸੈਸ਼ਨ ਸ਼ੁਰੂ ਨਹੀਂ ਹੁੰਦਾ ਹੈ ਤਾਂ ਸੰਵਿਧਾਨ ਮੁਤਾਬਕ ਵਿਧਾਨ ਸਭਾ ਭੰਗ ਹੋ ਸਕਦੀ ਹੈ ਅਤੇ ਰਾਸ਼ਟਰਪਤੀ ਸ਼ਾਸਨ ਲਗਾਇਆ ਜਾ ਸਕਦਾ ਹੈ। ਭਾਜਪਾ ਲਈ ਇਹ 48 ਘੰਟੇ ਬਹੁਤ ਮਹੱਤਵਪੂਰਨ ਹਨ, ਕਿਉਂਕਿ ਇਨ੍ਹਾਂ ਘੰਟਿਆਂ 'ਚ ਪਾਰਟੀ ਨੂੰ ਨਵੇਂ ਮੁੱਖ ਮੰਤਰੀ ਦੀ ਚੋਣ ਕਰਨੀ ਹੋਵੇਗੀ ਅਤੇ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਹੋਵੇਗਾ।
ਬੀਰੇਨ ਸਿੰਘ ਦੇ ਅਸਤੀਫੇ ਦੇ 5 ਵੱਡੇ ਕਾਰਨ
ਕੁਕੀ-ਜੋ ਭਾਈਚਾਰਕ ਵਿਰੋਧ ਅਤੇ ਜਾਤੀ ਸੰਘਰਸ਼:
3 ਮਈ, 2023 ਨੂੰ ਮਣੀਪੁਰ 'ਚ ਸ਼ੁਰੂ ਹੋਏ ਜਾਤੀ ਸੰਘਰਸ਼ ਨੇ ਸੂਬੇ 'ਚ ਹਿੰਸਾ ਅਤੇ ਅਸਥਿਰਤਾ ਨੂੰ ਜਨਮ ਦਿੱਤਾ, ਜਿਸ 'ਚ 200 ਤੋਂ ਵੱਧ ਲੋਕ ਮਾਰੇ ਗਏ। ਕੁਕੀ-ਜੋ ਭਾਈਚਾਰੇ ਦੇ ਆਗੂਆਂ ਨੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੂੰ ਟਕਰਾਅ ਲਈ ਜ਼ਿੰਮੇਵਾਰ ਠਹਿਰਾਇਆ, ਜਿਸ ਨਾਲ ਉਨ੍ਹਾਂ ਦਾ ਸਿਆਸੀ ਦਬਾਅ ਵਧ ਗਿਆ।
ਇਹ ਵੀ ਪੜ੍ਹੋ- ਮੁੰਡੇ ਦਾ 'CIBIL ਸਕੋਰ' ਸੀ ਘੱਟ, ਕੁੜੀ ਵਾਲਿਆਂ ਨੇ ਤੋੜ 'ਤਾ ਵਿਆਹ
ਭਾਜਪਾ ਵਿਧਾਇਕਾਂ ਦੀ ਅਸੰਤੁਸ਼ਟੀ
ਮੁੱਖ ਮੰਤਰੀ ਖ਼ਿਲਾਫ਼ ਉਨ੍ਹਾਂ ਦੇ ਖੇਮੇ ਦੇ ਭਾਜਪਾ ਵਿਧਾਇਕ ਅਸੰਤੁਸ਼ਟ ਹੋ ਗਏ ਸਨ। ਉਨ੍ਹਾਂ ਨੇ ਅਕਤੂਬਰ 2024 ਵਿਚ PMO ਅਤੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਤੋਂ ਮੁੱਖ ਮੰਤਰੀ ਦੇ ਅਹੁਦੇ 'ਤੇ ਬਦਲਾਅ ਦੀ ਮੰਗ ਕੀਤੀ ਸੀ। ਭਾਵੇਂ ਭਾਜਪਾ ਲੀਡਰਸ਼ਿਪ ਨੇ ਸ਼ੁਰੂ 'ਚ ਉਨ੍ਹਾਂ ਦਾ ਸਮਰਥਨ ਕੀਤਾ ਪਰ ਅਸੰਤੁਸ਼ਟੀ ਵਧਦੀ ਗਈ।
ਵਿਧਾਨ ਸਭਾ ਸੈਸ਼ਨ ਦੌਰਾਨ ਬੇਭਰੋਸਗੀ ਮਤਾ:
ਵਿਧਾਨ ਸਭਾ ਸੈਸ਼ਨ ਦੌਰਾਨ ਅਸੰਤੁਸ਼ਟ ਵਿਧਾਇਕਾਂ ਨੇ ਮੁੱਖ ਮੰਤਰੀ ਵਿਰੁੱਧ ਬੇਭਰੋਸਗੀ ਮਤੇ ਦਾ ਸਮਰਥਨ ਕੀਤਾ। ਕਾਂਗਰਸ ਵੀ ਇਸ ਨੂੰ ਅੱਗੇ ਵਧਾਉਣ ਲਈ ਤਿਆਰ ਸੀ। ਇਸ ਨਾਲ ਮੁੱਖ ਮੰਤਰੀ ਦੀ ਸਥਿਤੀ ਹੋਰ ਕਮਜ਼ੋਰ ਹੋ ਗਈ।
ਕੇਂਦਰੀ ਫੋਰੈਂਸਿਕ ਰਿਪੋਰਟ:
ਇਕ ਮਹੱਤਵਪੂਰਨ ਕਾਰਨ ਇਹ ਸੀ ਕਿ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਨੇ ਲੀਕ ਹੋਈਆਂ ਆਡੀਓ ਟੇਪਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ, ਜਿਸ ਨੇ ਜਾਤੀ ਟਕਰਾਅ ਨੂੰ ਭੜਕਾਉਣ ਵਿਚ ਮੁੱਖ ਮੰਤਰੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇ ਸਨ। ਇਸ ਰਿਪੋਰਟ ਨੇ ਉਸ ਦੀ ਭਰੋਸੇਯੋਗਤਾ ਨੂੰ ਹੋਰ ਘਟਾ ਦਿੱਤਾ।
ਇਹ ਵੀ ਪੜ੍ਹੋ- ਸੇਵਾਮੁਕਤ CMO ਦੇ ਪੁੱਤ ਨੇ ਭੈਣ ਅਤੇ ਭਾਣਜੀ ਨੂੰ ਮਾਰੀਆਂ ਗੋਲੀਆਂ
ਲੋਕ ਸਭਾ ਚੋਣਾਂ 'ਚ ਹਾਰ:
ਮਣੀਪੁਰ ਦੀਆਂ ਦੋਵੇਂ ਲੋਕ ਸਭਾ ਸੀਟਾਂ 'ਤੇ NDA ਦੀ ਹਾਰ ਨੇ ਸੂਬਾ ਸਰਕਾਰ ਦਾ ਭਰੋਸਾ ਕਮਜ਼ੋਰ ਕਰ ਦਿੱਤਾ ਹੈ। ਇਸ ਤੋਂ ਬਾਅਦ 5 ਮੈਤੇਈ ਔਰਤਾਂ ਅਤੇ ਬੱਚਿਆਂ ਦੇ ਅਗਵਾ ਅਤੇ ਕਤਲ ਤੋਂ ਬਾਅਦ ਗੁੱਸੇ 'ਚ ਆਈ ਭੀੜ ਨੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਭੰਨ-ਤੋੜ ਕੀਤੀ। ਇਸ ਅਸੰਤੁਸ਼ਟੀ ਨੇ ਸਿਆਸੀ ਮਾਹੌਲ ਨੂੰ ਹੋਰ ਵਿਗਾੜ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਵੇਂ ਕਰੀਏ ਪ੍ਰੀਖਿਆ ਦਾ ਤਣਾਅ, PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤੇ ਖ਼ਾਸ ਟਿਪਸ
NEXT STORY