ਸ਼੍ਰੀਨਗਰ— ਰਮਜ਼ਾਨ ਦੇ ਮਹੀਨੇ 'ਚ ਜੰਮੂ-ਕਸ਼ਮੀਰ 'ਚ ਲਾਗੂ ਕੀਤੀ ਗਈ ਜੰਗਬੰਦੀ ਨੂੰ ਅੱਗੇ ਨਹੀਂ ਵਧਾਇਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦਾ ਐਲਾਨ ਕਰਦੇ ਹੋਏ ਫੌਜ ਨੂੰ ਅੱਤਵਾਦੀਆਂ ਦੇ ਖਿਲਾਫ ਚਲ ਰਹੇ ਅਪਰੇਸ਼ਨ ਨੂੰ ਪਹਿਲਾਂ ਦੀ ਤਰ੍ਹਾਂ ਆਦੇਸ਼ ਦਿੱਤਾ ਹੈ। ਦੱਸਣਾ ਚਾਹੁੰਦੇ ਹਾਂ ਕਿ ਭਾਰਤ ਸਰਕਾਰ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਕਸ਼ਮੀਰ 'ਚ ਜੰਗਬੰਦੀ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਵਿਚਕਾਰ ਕਸ਼ਮੀਰ 'ਚ ਅੱਤਵਾਦੀ ਹਮਲਿਆਂ 'ਚ ਕਾਫੀ ਵਾਧਾ ਹੋਇਆ ਸੀ।
ਅੱਤਵਾਦੀਆਂ ਨੇ ਫੌਜ ਨੂੰ ਤਾਂ ਨਿਸ਼ਾਨਾ ਬਣਾਇਆ ਹੀ, ਪਿਛਲੇ ਦਿਨਾਂ 'ਰਾਈਜਿੰਗ ਕਸ਼ਮੀਰ' ਦੇ ਸੰਪਾਦਕ ਸੁਜਾਤ ਬੁਖਾਰੀ ਦੀ ਹੱਤਿਆ ਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਕਾਫੀ ਅਲੋਚਨਾ ਹੋ ਰਹੀ ਸੀ। ਹੁਣ ਈਦ ਤੋਂ ਬਾਅਦ ਦਿੱਲੀ 'ਚ ਹੋਈ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਸ ਜੰਗਬੰਦੀ ਨੂੰ ਅੱਗੇ ਨਾ ਵਧਾਉਣ ਦਾ ਫੈਸਲਾ ਕੀਤਾ ਹੈ।
ਗ੍ਰਹਿ ਮੰਤਰੀ ਰਾਜਨਾਥ ਨੇ ਕਿਹਾ ਕਿ ਰਮਜ਼ਾਨ ਦੌਰਾਨ ਜੰਗਬੰਦੀ ਦੇ ਇਸ ਫੈਸਲੇ ਦੀ ਹਰ ਪਾਸੇ ਤਾਰੀਫ ਹੋਈ ਸੀ। ਰਾਜਨਾਥ ਸਿੰਘ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਰਮਜ਼ਾਨ ਮਨਾਉਣ ਲਈ ਸੁਰੱਖਿਆ ਫੋਰਸ ਨੇ ਸਰਕਾਰ ਦੇ ਫੈਸਲੇ ਨੂੰ ਜਿਵੇਂ ਹੀ ਲਾਗੂ ਕੀਤਾ ਗਿਆ, ਅਸੀਂ ਉਸ ਦੀ ਸਰਾਹਨਾ ਕਰਦੇ ਹਨ। ਉਨ੍ਹਾਂ ਨੇ ਲਿਖਿਆ, ''ਇਹ ਫੈਸਲਾ ਜੰਮੂ ਕਸ਼ਮੀਰ ਦੇ ਨਾਲ-ਨਾਲ ਪੂਰੇ ਦੇਸ਼ ਦੇ ਲੋਕਾਂ ਦੀ ਤਾਰੀਖ ਕਰਕੇ ਸਰਾਹਿਆ ਗਿਆ ਅਤੇ ਰਾਹਤ ਲੈ ਕੇ ਆਇਆ। ਸੁਰੱਖਿਆ ਫੋਰਸ ਨੇ ਇਸ ਸਮੇਂ ਨਿਸ਼ਚਿਤ ਕੀਤੇ ਸਮੇਂ ਦੌਰਾਨ ਮਿਸਾਲੀ ਸੰਜਮ ਪ੍ਰਦਰਸ਼ਿਤ ਕੀਤਾ, ਜਦੋਂਕਿ ਅੱਤਵਾਦੀਆਂ ਨੇ ਆਪਣੇ ਹਮਲੇ ਜਾਰੀ ਰੱਖੇ। ਜਿਸ ਦੇ ਨਤੀਜੇ ਵਜੋਂ ਮੌਤ ਅਤੇ ਸੱਟਾਂ ਨਿਕਲੀਆਂ।
ਕੇਂਦਰੀ ਗ੍ਰਹਿ ਮੰਤਰੀ ਨੇ ਅੱਗੇ ਲਿਖਿਅ ਹੈ ਕਿ ਸੁਰੱਖਿਆ ਫੋਰਸਾਂ ਨੂੰ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਅੱਤਵਾਦੀਆਂ ਨੂੰ ਹਮਲੇ, ਹਿੰਸਾ ਅਤੇ ਹੱਤਿਆਵਾਂ ਨੂੰ ਰੋਕਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ। ਉਨ੍ਹਾਂ ਨੇ ਕਿਹਾ ਕਿ ਭਾਰਤੀ ਸਰਕਾਰ ਹਿੰਸਾ ਅਤੇ ਦਹਿਸ਼ਤਗਰਦੀ ਤੋਂ ਮੁਕਤ ਜੰਮੂ ਕਸ਼ਮੀਰ ਦੇ ਆਪਣੇ ਲੱਕਸ਼ਾਂ 'ਤੇ ਕਾਇਮ ਹੈ।
ਉੱਤਰਾਖੰਡ 'ਚ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ 'ਰਨ ਫਾਰ ਯੋਗਾ' ਦਾ ਆਯੋਜਨ
NEXT STORY