ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹਾਈ ਕੋਰਟਾਂ ਨੂੰ ਸਜ਼ਾ ਵਧਾਉਣ ਤੋਂ ਪਹਿਲਾਂ ਦੋਸ਼ੀਆਂ ਨੂੰ ਨੋਟਿਸ ਦੇਣਾ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਆਪਣਾ ਬਚਾਅ ਕਰਨ ਦਾ ਮੌਕਾ ਮਿਲ ਸਕੇ।ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਨੇ ਰਾਜਸਥਾਨ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਵਿਚ ਕਤਲ ਦੇ ਇਕ ਮਾਮਲੇ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਸਿਖਰਲੀ ਅਦਾਲਤ ਨੇ ਕਿਹਾ ਕਿ ਅਪੀਲਕਰਤਾ ਨੇ ਹਾਈ ਕੋਰਟ ਵਿੱਚ ਅਪੀਲ ਰਾਹੀਂ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਬੈਂਚ ਨੇ ਇਸ ਤੱਥ ਦਾ ਵੀ ਨੋਟਿਸ ਲਿਆ ਕਿ ਰਾਜ ਨੇ ਅਪੀਲਕਰਤਾਵਾਂ ਨੂੰ ਮੌਤ ਦੀ ਸਜ਼ਾ ਨਾ ਦੇਣ ਦੇ ਸੈਸ਼ਨ ਜੱਜ ਦੇ ਫੈਸਲੇ ਨੂੰ ਚੁਣੌਤੀ ਨਹੀਂ ਦਿੱਤੀ। ਬੈਂਚ ਨੇ ਕਿਹਾ ਕਿ ਬਿਨਾਂ ਸ਼ੱਕ ਹਾਈ ਕੋਰਟ ਆਪਣੇ ਅਧਿਕਾਰਾਂ ਦੀ ਵਰਤੋਂ ਆਪਣੇ-ਆਪ ਨੂੰ ਨੋਟਿਸ ਦੇ ਕੇ ਕਰ ਸਕਦੀ ਸੀ ਅਤੇ ਸਜ਼ਾ ਨੂੰ ਵਧਾ ਸਕਦੀ ਸੀ। ਅਜਿਹਾ ਕਰਨ ਤੋਂ ਪਹਿਲਾਂ ਹਾਈ ਕੋਰਟ ਨੂੰ ਅਪੀਲਕਰਤਾਵਾਂ ਨੂੰ ਨੋਟਿਸ ਦੇਣਾ ਜ਼ਰੂਰੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ।
ਜਨਮ ਅਸ਼ਟਮੀ ਮੌਕੇ ਮਥੁਰਾ ਦੇ ਬਾਂਕੇ ਬਿਹਾਰੀ ਮੰਦਰ ’ਚ ਮਚੀ ਭਾਜੜ, ਦੋ ਸ਼ਰਧਾਲੂਆਂ ਦੀ ਮੌਤ
NEXT STORY