ਨਵੀਂ ਦਿੱਲੀ : ਚੋਣ ਕਮਿਸ਼ਨ ਨੇ 9 ਸਤੰਬਰ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਨਾਲ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ, ਜਦੋਂ ਕਿ ਦਸਤਾਵੇਜ਼ਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ। ਚੋਣ ਮੁਕਾਬਲੇ ਤੋਂ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 25 ਅਗਸਤ ਹੈ।
ਪੜ੍ਹੋ ਇਹ ਵੀ - ਹੋ ਗਈ ਡਰਾਉਣੀ ਭਵਿੱਖਬਾਣੀ, 15 ਸਾਲਾਂ 'ਚ AI ਦਿਖਾਏਗਾ 'ਨਰਕ'
ਦੱਸ ਦੇਈਏ ਕਿ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਜਗਦੀਪ ਧਨਖੜ ਦੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਅਹੁਦਾ 21 ਜੁਲਾਈ ਨੂੰ ਖਾਲੀ ਹੋ ਗਿਆ ਸੀ। ਧਨਖੜ ਦਾ ਕਾਰਜਕਾਲ ਅਗਸਤ 2027 ਵਿੱਚ ਖ਼ਤਮ ਹੋਣਾ ਸੀ। ਸੰਵਿਧਾਨਕ ਉਪਬੰਧਾਂ ਦੇ ਅਨੁਸਾਰ, ਮੱਧ-ਕਾਲੀ ਚੋਣ ਦੀ ਸਥਿਤੀ ਵਿੱਚ ਇਸ ਅਹੁਦੇ ਲਈ ਚੁਣੇ ਗਏ ਵਿਅਕਤੀ ਨੂੰ ਪੂਰੇ ਪੰਜ ਸਾਲ ਦਾ ਕਾਰਜਕਾਲ ਮਿਲਦਾ ਹੈ।
ਪੜ੍ਹੋ ਇਹ ਵੀ - ਰੱਖੜੀ ਦੇ ਤਿਉਹਾਰ ਤੋਂ ਬਾਅਦ ਪਵੇਗਾ ਭਾਰੀ ਮੀਂਹ, ਮਚਾਏਗਾ ਤਬਾਹੀ, IMD ਵਲੋਂ ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਾਵਧਾਨ! ਮੀਂਹ ਤੋਂ ਹਾਲੇ ਨਹੀਂ ਮਿਲੇਗੀ ਕੋਈ ਰਾਹਤ, ਹਾਈ ਅਲਰਟ 'ਤੇ ਪ੍ਰਸ਼ਾਸਨ
NEXT STORY