ਨਵੀਂ ਦਿੱਲੀ— 8 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਹ ਜਾਣਕਾਰੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰ ਕੇ ਦਿੱਤੀ।
ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਖਸ਼ਿਸ਼ ਨਾਲ ਸਿੱਖ ਪੰਥ ਵਲੋਂ ਕੀਤੀਆਂ ਅਰਦਾਸਾਂ ਸਦਕਾ ਆਖਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੇ 'ਖੁੱਲ੍ਹੇ ਦਰਸ਼ਨ ਦੀਦਾਰ' ਹੋਣਗੇ। 8 ਨਵੰਬਰ ਨੂੰ ਪੀ. ਐੱਮ. ਮੋਦੀ ਨਾਲ ਇਤਿਹਾਸ ਰਚਿਆ ਜਾਵੇਗਾ। ਪੀ. ਐੱਮ. ਮੋਦੀ ਜੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ।
ਗੁਜਰਾਤ 'ਚ 5 ਹੋਰ ਲਾਵਾਰਸ ਪਾਕਿਸਤਾਨੀ ਕਿਸ਼ਤੀਆਂ ਬਰਾਮਦ
NEXT STORY