ਚੰਡੀਗੜ੍ਹ- ਹੁਣ ਪ੍ਰਾਈਵੇਟ ਸਕੂਲਾਂ 'ਚ ਪੜ੍ਹਨ ਵਾਲੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ 'ਚ ਕਿਸੇ ਤਰ੍ਹਾਂ ਦਾ ਰੁਕਾਵਟ ਨਹੀਂ ਆਵੇਗੀ। ਇਸ ਲਈ ਸਰਕਾਰ ਨੇ 134ਏ ਤਹਿਤ 1,555 ਪ੍ਰਾਈਵੇਟ ਸਕੂਲਾਂ ਦੀ ਜਮਾਤ ਦੂਜੀ ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਲਈ ਫੀਸ ਦੀ ਅਦਾਇਗੀ ਦੀ ਰਕਮ 33.545 ਕਰੋੜ ਰੁਪਏ ਜਾਰੀ ਕਰ ਦਿੱਤੀ ਹੈ। ਇਹ ਫੈਸਲਾ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਲਿਆ ਹੈ।
ਇਹ ਵੀ ਪੜ੍ਹੋ- ਬਜਟ 2025: 'PM ਧਨ ਧਾਨਿਆਂ ਯੋਜਨਾ' ਦਾ ਐਲਾਨ, 1.7 ਕਰੋੜ ਕਿਸਾਨਾਂ ਨੂੰ ਹੋਵੇਗਾ ਲਾਭ
ਹਰਿਆਣਾ ਦੇ ਪ੍ਰਾਈਵੇਟ ਸਕੂਲ ਸੰਘ ਨੇ ਸੈਣੀ ਸਰਕਾਰ ਦੇ ਇਸ ਫ਼ੈਸਲੇ ਦਾ ਸੁਆਗਤ ਕੀਤਾ ਹੈ। ਇਸ ਦੇ ਨਾਲ ਹੀ ਜਮਾਤ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਵੀ ਫੰਡ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ 'NIPUN ਹਰਿਆਣਾ' ਅਤੇ ਰਾਸ਼ਟਰੀ ਸਿੱਖਿਆ ਨੀਤੀ (NEP 2020) ਤਹਿਤ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਨੇ ਸੂਬੇ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣਾਇਆ ਹੈ। ਸਰਕਾਰ ਦੀ ਦੂਰਅੰਦੇਸ਼ੀ ਅਤੇ ਨਿਰੰਤਰ ਯਤਨਾਂ ਸਦਕਾ, ਹਰਿਆਣਾ ਹੁਣ ਸਿੱਖਿਆ ਦੇ ਖੇਤਰ ਵਿੱਚ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣ ਗਿਆ ਹੈ। ਇਹ ਯਤਨ ਜਾਰੀ ਰਹਿਣਗੇ। ਤਾਂ ਜੋ ਰਾਜ ਦਾ ਹਰ ਬੱਚਾ ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ ਅਤੇ ਹਰਿਆਣਾ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਕਾਇਮ ਕਰਦਾ ਰਹੇ।
ਇਹ ਵੀ ਪੜ੍ਹੋ- ਵੱਡਾ ਹਾਦਸਾ; ਸਵਾਰੀਆਂ ਨਾਲ ਭਰੀ ਕਾਰ ਭਾਖੜਾ ਨਹਿਰ 'ਚ ਡਿੱਗੀ, 12 ਲੋਕ ਰੁੜ੍ਹੇ
ਸੈਣੀ ਸਰਕਾਰ ਨੇ ਸਿੱਖਿਆ ਦੇ ਖੇਤਰ 'ਚ ਚੁੱਕੇ ਠੋਸ ਕਦਮ
ਹਰਿਆਣਾ ਸਰਕਾਰ ਨੇ ਸਿੱਖਿਆ ਦੇ ਖੇਤਰ 'ਚ ਸੁਧਾਰ ਲਈ ਕਈ ਠੋਸ ਕਦਮ ਚੁੱਕੇ ਹਨ। ਇਸ ਤਹਿਤ ਹਰੇਕ ਅਧਿਆਪਕ ਨੂੰ ਅਕਾਦਮਿਕ ਸਾਲ 2024-25 'ਚ ਘੱਟੋ-ਘੱਟ 15-16 ਦਿਨਾਂ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ। ਸਾਰੇ ਸਕੂਲਾਂ ਦੀ ਨਿਯਮਿਤ ਤੌਰ 'ਤੇ ਨਿਗਰਾਨੀ ਕੀਤੀ ਜਾਂਦੀ ਸੀ। ਜਿਸ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਿਹਤਰ ਮਾਰਗਦਰਸ਼ਨ ਮਿਲਿਆ। ਡਿਜੀਟਲ ਤਕਨਾਲੋਜੀਆਂ, ਮੋਬਾਈਲ ਐਪਸ ਅਤੇ ਆਨਲਾਈਨ ਡੈਸ਼ਬੋਰਡਾਂ ਦੀ ਵਰਤੋਂ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਗਤੀ ਨੂੰ ਟਰੈਕ ਕੀਤਾ ਗਿਆ। ਇਸ ਦੇ ਨਾਲ ਅਕਾਦਮਿਕ ਸੈਸ਼ਨ 2024-25 ਲਈ ਸਾਰੀਆਂ ਜਮਾਤਾਂ ਲਈ ਅਕਾਦਮਿਕ ਸਮੱਗਰੀ ਦੀ ਵੰਡ ਅਪ੍ਰੈਲ-ਮਈ 2024 ਵਿਚ ਸਮੇਂ ਸਿਰ ਸਫਲਤਾਪੂਰਵਕ ਪੂਰੀ ਹੋ ਗਈ।
ਇਹ ਵੀ ਪੜ੍ਹੋ- ਨਹੀਂ ਭਰੀ ਫੀਸ ਤਾਂ ਸਕੂਲ 'ਚ ਕਈ ਘੰਟੇ ਵਿਦਿਆਰਥੀ ਨੂੰ ਰੋਕਿਆ, ਥਾਣੇ ਪੁੱਜਾ ਮਾਮਲਾ
ਸਿੱਖਿਆ ਸਰਕਾਰ ਦੀ ਪਹਿਲੀ ਤਰਜੀਹ: ਸੈਣੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਕਿਉਂਕਿ ਇਹ ਸੂਬੇ ਦੇ ਸਮੁੱਚੇ ਵਿਕਾਸ ਅਤੇ ਉੱਜਵਲ ਭਵਿੱਖ ਦੀ ਨੀਂਹ ਰੱਖਦੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਾਰੇ ਲੋੜੀਂਦੇ ਸਰੋਤ, ਸਹੂਲਤਾਂ ਅਤੇ ਨੀਤੀਗਤ ਸੁਧਾਰ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਹਰਿਆਣਾ ਦਾ ਹਰ ਵਿਦਿਆਰਥੀ ਨਾ ਸਿਰਫ਼ ਅਕਾਦਮਿਕ ਤੌਰ 'ਤੇ ਸਮਰੱਥ ਬਣੇ, ਸਗੋਂ ਵਿਸ਼ਵਵਿਆਪੀ ਮੁਕਾਬਲੇ ਲਈ ਵੀ ਤਿਆਰ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ATM ਤੋਂ ਪੈਸੇ ਕਢਵਾਉਣ 'ਤੇ ਵਧੀ ਫੀਸ, ਅੱਜ ਤੋਂ ਲਾਗੂ ਹੋ ਗਏ ਨਵੇਂ ਨਿਯਮ
NEXT STORY