ਜਲੰਧਰ (ਪੁਨੀਤ) – ਰੇਲਵੇ ਵੱਲੋਂ ਨਵੀਆਂ ਤਕਨੀਕਾਂ ਦੀ ਵਰਤੋਂ ਕਰਦਿਆਂ ਯਾਤਰੀ ਸਹੂਲਤਾਂ ਵਿਚ ਤੇਜ਼ੀ ਨਾਲ ਵਾਧਾ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ ਰੇਲ ਵਿਭਾਗ ਵੱਲੋਂ ਜਨਰਲ ਡੱਬਿਆਂ ਵਿਚ ਯਾਤਰਾ ਕਰਨ ਵਾਲਿਆਂ ਲਈ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਤਹਿਤ ਟਰੇਨ ਦੇ ਜਨਰਲ ਡੱਬਿਆਂ (ਅਨਰਿਜ਼ਰਵ) ਵਿਚ ਯਾਤਰਾ ਕਰਨ ਵਾਲਿਆਂ ਲਈ ਘਰ ਬੈਠੇ ਟਿਕਟ ਬੁਕਿੰਗ ਦੀ ਸਹੂਲਤ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ।
ਨਵੀਂ ਸਹੂਲਤ ਤਹਿਤ ਜਨਰਲ ਯਾਤਰੀਆਂ ਨੂੰ ਟਿਕਟ ਖਰੀਦਣ ਲਈ ਕਾਊਂਟਰ ’ਤੇ ਜਾਣ ਦੀ ਲੋੜ ਨਹੀਂ ਪਵੇਗੀ। ਉਹ ਆਪਣੇ ਮੋਬਾਈਲ ਫੋਨ ਰਾਹੀਂ ਟਿਕਟ ਦੀ ਬੁੱਕਿੰਗ ਕਰ ਸਕਣਗੇ। ਇਸ ਲਈ ਰੇਲ ਮੰਤਰਾਲੇ ਦੀ ਮੋਬਾਈਲ ਐਪਲੀਕੇਸ਼ਨ ਯੂ. ਟੀ. ਐੱਸ. ਆਨ ਮੋਬਾਈਲ ਨੂੰ ਆਪਣੇ ਮੋਬਾਈਲ ਦੇ ਪਲੇਅ ਸਟੋਰ ਤੋਂ ਡਾਊਨਲੋਡ ਕਰਨਾ ਹੋਵੇਗਾ। ਯੂ.ਟੀ. ਐੱਸ. (ਅਨਰਿਜ਼ਰਵਡ ਟਿਕਟਿੰਗ ਸਿਸਟਮ) ਦੀ ਐਪਲੀਕੇਸਨ ਡਾਊਨਲੋਡ ਹੋਣ ਤੋਂ ਬਾਅਦ ਖਪਤਕਾਰ ਨੂੰ ਆਪਣੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਇਸ ਤੋਂ ਬਾਅਦ ਪ੍ਰੋਸੈਸਿੰਗ ਸ਼ੁਰੂ ਹੋ ਜਾਵੇਗੀ। ਵਿਭਾਗ ਦੀ ਇਸ ਪਹਿਲ ’ਤੇ ਯਾਤਰੀਆਂ ਨੂੰ ਹਰ ਵਾਰ ਟਿਕਟ ਕਰਵਾਉਣ ’ਤੇ 3 ਫੀਸਦੀ ਦਾ ਬੋਨਸ ਮਿਲੇਗਾ। ਉਥੇ ਹੀ, ਲਾਈਨਾਂ ਵਿਚ ਲੱਗਣ ਤੋਂ ਨਿਜਾਤ ਮਿਲੇਗੀ।
ਇਹ ਵੀ ਪੜ੍ਹੋ- ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਸਮਾਗਮ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਬਜ਼ੁਰਗ
ਇਸ ਐਪਲੀਕੇਸ਼ਨ ਰਾਹੀ ਯਾਤਰੀ ਪੀ. ਐੱਨ. ਆਰ. ਸਟੇਟਸ, ਹੋਟਲ ਬੁੱਕਿੰਗ, ਟਰੇਨ ਦਾ ਰਨਿੰਗ ਸਟੇਟਸ, ਸੀਟਾਂ ਦੀ ਉਪਲੱਬਧਤਾ, ਅਲਟਰਨੇਟਿਵ ਟਰੇਨ ਸਮੇਤ ਵੱਖ-ਵੱਖ ਜਾਣਕਾਰੀਆਂ ਪ੍ਰਾਪਤ ਕਰ ਸਕਣਗੇ। ਇਸ ਤੋਂ ਪਹਿਲਾਂ ਵਿਭਾਗ ਵੱਲੋਂ ਜੀਓ ਫੈਂਸਿੰਗ ਸਿਸਟਮ ਲਾਗੂ ਕੀਤਾ ਗਿਆ ਸੀ, ਜਿਸ ਕਾਰਨ ਸਟੇਸ਼ਨ ਕੰਪਲੈਕਸ ਤੋਂ 5 ਕਿਲੋਮੀਟਰ ਦੇ ਅੰਦਰ ਟਿਕਟ ਬੁੱਕਿੰਗ ਕਰਨਾ ਸੰਭਵ ਹੋ ਸਕਦਾ ਸੀ। ਹੁਣ ਵਿਭਾਗ ਵੱਲੋਂ ਇਸ ਤਰ੍ਹਾਂ ਦੀਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ। ਸੀਨੀਅਰ ਮੰਡਲ ਵਣਜ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਰੇਲ ਮੰਤਰਾਲਾ ਨੇ ਯਾਤਰੀਆਂ ਦੀ ਸਹੂਲਤ ਲਈ ਇਸ ਸਕੀਮ ਤੋਂ ਪਾਬੰਦੀ ਹਟਾ ਦਿੱਤੀ ਹੈ ਅਤੇ ਹਰ ਬੁੱਕਿੰਗ ’ਤੇ 3 ਫੀਸਦੀ ਬੋਨਸ ਮਿਲੇਗਾ।
ਇਹ ਵੀ ਪੜ੍ਹੋ- ਕਾਂਗਰਸ ਦੀ ਹਾਲਤ ਡਾਇਨਾਸੌਰ ਵਰਗੀ, ਸਪਾ ਦਾ ਮਤਲਬ 'ਸਮਾਪਤ ਪਾਰਟੀ': ਰਾਜਨਾਥ ਸਿੰਘ
ਐਂਡ੍ਰਾਇਡ, ਆਈ. ਓ. ਐੱਸ. ਵਿੰਡੋਜ਼ ’ਚ ਮਿਲੇਗੀ ਐਪ
ਰੇਲਵੇ ਵੱਲੋਂ ਹਰ ਤਰ੍ਹਾਂ ਦੇ ਯਾਤਰੀਆਂ ਲਈ ਇਹ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤਹਿਤ ਯੂ. ਟੀ. ਐੱਸ. ਆਨ ਮੋਬਾਈਲ ਐਪ ਨੂੰ ਐਂਡ੍ਰਾਇਡ, ਆਈ. ਓ. ਐੱਸ. ਅਤੇ ਵਿੰਡੋਜ਼ ਆਪ੍ਰੇਟਿੰਗ ਸਿਸਟਮ ’ਤੇ ਮੁਫਤ ਡਾਊਨਲੋਡ ਕੀਤਾ ਜਾ ਸਕਦਾ ਹੈ। ਯੂ. ਟੀ. ਐੱਸ. ਆਨ ਮੋਬਾਈਲ ਐਪ ’ਤੇ ਆਨਲਾਈਨ ਪੇਮੈਂਟ ਲਈ ਬੈਂਕਿੰਗ ਜਾਂ ਆਰ. ਵਾਲੇਟ ਆਦਿ ਰਾਹੀਂ ਭੁਗਤਾਨ ਕਰਨ ਦਾ ਬਦਲ ਦਿੱਤਾ ਗਿਆ ਹੈ।
ਰੋਜ਼ਾਨਾ ਲੱਖਾਂ ਯਾਤਰੀਆਂ ਨੂੰ ਮਿਲੇਗਾ ਲਾਭ
ਫਿਰੋਜ਼ਪੁਰ ਮੰਡਲ ਦੇ ਪ੍ਰਬੰਧਕ ਸੰਜੇ ਸਾਹੂ ਨੇ ਕਿਹਾ ਕਿ ਇਹ ਸਹੂਲਤ ਯਾਤਰੀਆਂ ਲਈ ਵੱਡੀ ਰਾਹਤ ਪ੍ਰਦਾਨ ਕਰੇਗੀ। ਅਧਿਕਾਰੀਆਂ ਨੇ ਕਿਹਾ ਕਿ ਜਨਰਲ ਡੱਬਿਆਂ ਰਾਹੀਂ ਹਰ ਦਿਨ ਲੱਖਾਂ-ਕਰੋੜਾਂ ਲੋਕ ਸਫਰ ਕਰਦੇ ਹਨ। ਜਨਰਲ ਟਿਕਟ ਬੁੱਕਿੰਗ ਵਿਚ ਕਈ ਤਰ੍ਹਾਂ ਦੀਆਂ ਪਾਬੰਦੀ ਹੋਣ ਕਾਰਨ ਯਾਤਰੀਆਂ ਨੂੰ ਲੰਮਾ ਸਮਾਂ ਟਿਕਟ ਕਾਊਂਟਰਾਂ ’ਤੇ ਖੜ੍ਹਾ ਹੋਣਾ ਪੈਂਦਾ ਸੀ, ਅਜਿਹੇ ਵਿਚ ਉਨ੍ਹਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਰੇਲਵੇ ਨੇ ਨਿਯਮਾਂ ਵਿਚ ਬਦਲਾਅ ਕੀਤਾ ਹੈ।
ਇਹ ਵੀ ਪੜ੍ਹੋ- ਇਸ ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਖਰੀਦ 'ਤੇ ਸੀਮਾ ਕੀਤੀ ਤੈਅ, ਮਾਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਲਿਆ ਫੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਰਮ ਜਾਂ ਜਾਤ ਦੇ ਆਧਾਰ 'ਤੇ ਕਦੇ ਰਾਜਨੀਤੀ ਨਹੀਂ ਕੀਤੀ: ਆਜ਼ਾਦ
NEXT STORY