ਨੈਸ਼ਨਲ ਡੈਸਕ : ਸਰਕਾਰੀ ਸਕੂਲਾਂ ਵਿੱਚ ਸਾਰੇ ਪੜ੍ਹਾਉਣ ਵਾਲੇ ਅਧਿਆਪਕ ਡਰੈਸ ਕੋਡ ਵਿੱਚ ਨਜ਼ਰ ਆਉਣਗੇ। ਇਸ ਮਾਮਲੇ 'ਤੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਸੀ ਅਤੇ ਹੁਣ ਸਰਕਾਰ ਡਰੈੱਸ ਕੋਡ ਨੂੰ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਜਿਸ ਬਾਰੇ ਆਖਿਰਕਾਰ ਸਰਕਾਰ ਨੇ ਫੈਸਲਾ ਲੈ ਲਿਆ ਹੈ ਤੇ ਸਾਰੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਡਰੈਸ ਕੋਡ ਲਾਗੂ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਸਕੱਤਰ ਰਾਕੇਸ਼ ਕੰਵਰ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਸਿੱਖਿਆ ਡਾਇਰੈਕਟਰਾਂ ਨੂੰ ਪੱਤਰ ਲਿਖਿਆ ਸੀ। ਹੁਣ ਇਸ ਪੱਤਰ ਦੇ ਆਧਾਰ 'ਤੇ ਹਮੀਰਪੁਰ ਜ਼ਿਲ੍ਹੇ 'ਚ ਅਧਿਆਪਕਾਂ ਲਈ ਡਰੈੱਸ ਕੋਡ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਵਿੱਚ ਕਿਹਾ ਗਿਆ ਹੈ ਕਿ ਇੱਥੇ ਫਾਰਮਲ ਪਹਿਰਾਵਾ ਯਾਨੀ ਪੁਰਸ਼ ਅਧਿਆਪਕਾਂ ਲਈ ਪੈਂਟ-ਸ਼ਰਟ ਅਤੇ ਮਹਿਲਾ ਅਧਿਆਪਕਾਂ ਲਈ ਸਾੜੀ ਜਾਂ ਸਧਾਰਨ ਸੂਟ-ਸਲਵਾਰ ਡਰੈੱਸ ਕੋਡ ਹੋਵੇਗਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਸਰਾਕਰੀ ਸੂਕਲਾਂ ਦੇ ਅਧਿਆਪਕਾਂ ਲਈ ਪਹਿਲਾਂ ਤੋਂ ਹੀ ਡਰੈਸ ਕੋਡ ਲਾਗੂ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਹਿਮਾਚਲ ਪ੍ਰਦੇਸ਼ ਵਿੱਚਲੀ ਸੁੱਖੂ ਸਰਕਾਰ ਨੇ ਵੀ ਇਹ ਫੈਸਲਾ ਲਿਆ। ਇਸ ਸੰਬੰਧੀ ਸਿੱਖਿਆ ਸਕੱਤਰ ਨੇ 6 ਫਰਵਰੀ ਨੂੰ ਸਾਰੇ ਹੀ ਡਿਪਟੀ ਡਾਇਰੈਕਟਰਾਂ ਨਾਲ ਬੈਠਕ ਕੀਤੀ ਸੀ, ਜਿਸ ਤੋਂ ਬਾਅਦ ਡਰੈਸ ਕੋਡ ਸੰਬੰਧੀ ਹੁਕਮ ਜਾਰੀ ਕੀਤਾ ਗਿਆ ਦੱਸਿਆ ਜਾ ਰਿਹਾ ਹੈ।
ਝੌਂਪੜੀ 'ਚ ਲੱਗੀ ਭਿਆਨਕ ਅੱਗ, ਤਿੰਨ ਲੋਕ ਜਿਊਂਦੇ ਸੜੇ
NEXT STORY