ਪਟਨਾ- ਬਿਹਾਰ ਦੇ ਸਾਰੇ ਨਾਗਰਿਕਾਂ ਲਈ ਵਿਆਹ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਰਜਿਸਟ੍ਰੇਸ਼ਨ ਅਧਿਕਾਰਤ ਵੈੱਬਸਾਈਟ ਰਾਹੀਂ ਕੀਤੀ ਜਾ ਸਕਦੀ ਹੈ। ਹੁਣ ਬਿਹਾਰ ਦੇ ਨਾਗਰਿਕਾਂ ਨੂੰ ਵਿਆਹ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਸੇ ਸਰਕਾਰੀ ਦਫ਼ਤਰ ਜਾਣ ਦੀ ਲੋੜ ਨਹੀਂ ਹੈ। ਉਹ ਘਰ ਬੈਠੇ ਅਧਿਕਾਰਤ ਵੈੱਬਸਾਈਟ ਰਾਹੀਂ ਵਿਆਹ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਸਿਸਟਮ 'ਚ ਸੁਧਾਰ ਹੋਵੇਗਾ। ਜਾਣਕਾਰੀ ਦਿੰਦੇ ਹੋਏ ਮਨਾਹੀ, ਆਬਕਾਰੀ ਅਤੇ ਰਜਿਸਟ੍ਰੇਸ਼ਨ ਮੰਤਰੀ ਰਤਨੇਸ਼ ਸਦਾ ਨੇ ਦੱਸਿਆ ਕਿ ਇਹ ਸਹੂਲਤ ਨਵੇਂ ਈ-ਰਜਿਸਟ੍ਰੇਸ਼ਨ ਸਾਫਟਵੇਅਰ ਰਾਹੀਂ ਉਪਲਬਧ ਹੋਵੇਗੀ। ਪਹਿਲੇ ਪੜਾਅ 'ਚ 5 ਰਜਿਸਟ੍ਰੇਸ਼ਨ ਦਫ਼ਤਰਾਂ 'ਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 'ਚ ਜਹਾਨਾਬਾਦ, ਦਾਨਾਪੁਰ, ਬਿਹਟਾ, ਪਟਨਾ ਸਿਟੀ ਅਤੇ ਫਤੂਹਾ 'ਚ ਈ-ਰਜਿਸਟ੍ਰੇਸ਼ਨ ਸਾਫਟਵੇਅਰ ਲਾਗੂ ਕੀਤਾ ਗਿਆ ਹੈ। ਜਲਦੀ ਹੀ ਪੂਰੇ ਸੂਬੇ 'ਚ ਇਹ ਸਹੂਲਤ ਸ਼ੁਰੂ ਕਰ ਦਿੱਤੀ ਜਾਵੇਗੀ।
ਧਿਆਨ ਯੋਗ ਹੈ ਕਿ ਮੈਰਿਜ ਸਰਟੀਫਿਕੇਟ ਦਾ ਮੁੱਖ ਮਕਸਦ ਭਾਰਤ 'ਚ ਬਾਲ ਵਿਆਹ ਦੀ ਭੈੜੀ ਪ੍ਰਥਾ ਤੋਂ ਬਚਣਾ ਅਤੇ ਇਸ ਨੂੰ ਪੂਰੀ ਤਰ੍ਹਾਂ ਨਾਲ ਰੋਕਣਾ ਸੀ। ਇਸ ਤੋਂ ਇਲਾਵਾ ਬਿਹਾਰ ਸਰਕਾਰ ਨੇ ਪਰਿਵਾਰ ਲਈ ਕਈ ਭਲਾਈ ਸਕੀਮਾਂ ਜਾਰੀ ਕੀਤੀਆਂ ਹਨ ਪਰ ਜਿਸ ਵਿਅਕਤੀ ਕੋਲ ਆਪਣੇ ਵਿਆਹ ਦਾ ਸਰਟੀਫਿਕੇਟ ਨਹੀਂ ਹੈ, ਉਹ ਅਜਿਹੀਆਂ ਯੋਜਨਾਵਾਂ ਦਾ ਲਾਭ ਨਹੀਂ ਲੈ ਸਕਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾਕਟਰ ਬਲਾਤਕਾਰ-ਕਤਲ ਮਾਮਲਾ: ਕੋਲਕਾਤਾ ਪੁੱਜੀ CBI ਟੀਮ, ਮਾਮਲੇ ਦੀ ਜਾਂਚ ਕੀਤੀ ਸ਼ੁਰੂ
NEXT STORY