ਭੁਵਨੇਸ਼ਵਰ (ਭਾਸ਼ਾ)- ਓਡਿਸ਼ਾ ਹਾਈ ਕੋਰਟ ਨੇ ਫ਼ੈਸਲਾ ਸੁਣਾਇਆ ਹੈ ਕਿ ਕਿਰਾਏ ਦੀ ਕੁੱਖ ਰਾਹੀਂ ਮਾਂ ਬਣਨ ਵਾਲੀ ਮਹਿਲਾ ਕਰਮਚਾਰੀ ਨੂੰ ਵੀ ਜਣੇਪਾ ਛੁੱਟੀ ਤੇ ਹੋਰ ਲਾਭ ਪ੍ਰਾਪਤ ਕਰਨ ਦਾ ਓਨਾ ਹੀ ਅਧਿਕਾਰ ਹੈ, ਜਿੰਨਾ ਕੁਦਰਤੀ ਤੌਰ ’ਤੇ ਜਨਮ ਦੇਣ ਵਾਲੀ ਔਰਤ ਜਾਂ ਬੱਚੇ ਨੂੰ ਗੋਦ ਲੈ ਕੇ ਮਾਂ ਬਣਨ ਵਾਲੀ ਔਰਤ ਨੂੰ ਹੈ। ਜਸਟਿਸ ਐੱਸ. ਕੇ. ਪਾਨੀਗ੍ਰਾਹੀ ਦੇ ਸਿੰਗਲ ਬੈਂਚ ਨੇ ਓਡਿਸ਼ਾ ਵਿੱਤੀ ਸੇਵਾ ਦੀ ਮਹਿਲਾ ਅਧਿਕਾਰੀ ਸੁਪ੍ਰਿਆ ਜੇਨਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਪਟੀਸ਼ਨਕਰਤਾ ਨੇ ਇਹ ਪਟੀਸ਼ਨ 2020 ਵਿੱਚ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ - ਸੱਪ ਨੇ ਡੰਗਿਆ ਬੰਦਾ, ਅੱਗੋਂ ਬੰਦੇ ਨੇ ਦੰਦੀਆਂ ਵੱਢ-ਵੱਢ ਮਾਰ 'ਤਾ ਸੱਪ
ਜੇਨਾ ਕਿਰਾਏ ਦੀ ਕੁੱਖ (ਸਰੋਗੇਸੀ) ਰਾਹੀਂ ਮਾਂ ਬਣੀ ਸੀ ਪਰ ਓਡਿਸ਼ਾ ਸਰਕਾਰ ਦੇ ਉੱਚ ਅਧਿਕਾਰੀ ਨੇ ਉਸ ਨੂੰ 180 ਦਿਨਾਂ ਦੀ ਜਣੇਪਾ ਛੁੱਟੀ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਉਸ ਨੇ ਸਰਕਾਰ ਖ਼ਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਸੀ। ਹਾਈ ਕੋਰਟ ਨੇ ਕਿਹਾ ਕਿ ਜਿਸ ਤਰ੍ਹਾਂ ਕੁਦਰਤੀ ਤੌਰ 'ਤੇ ਮਾਂ ਬਣਨ ਵਾਲੇ ਸਰਕਾਰੀ ਕਰਮਚਾਰੀਆਂ ਨੂੰ 180 ਦਿਨਾਂ ਦੀ ਛੁੱਟੀ ਮਿਲਦੀ ਹੈ, ਉਸੇ ਤਰ੍ਹਾਂ ਇਕ ਸਾਲ ਤੱਕ ਦੇ ਬੱਚੇ ਨੂੰ ਗੋਦ ਲੈਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵੀ ਬੱਚੇ ਦੀ ਦੇਖਭਾਲ ਲਈ 180 ਦਿਨਾਂ ਦੀ ਛੁੱਟੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ
ਹਾਈ ਕੋਰਟ ਨੇ ਕਿਹਾ ਕਿ ਪਰ ਸਰੋਗੇਸੀ ਰਾਹੀਂ ਪੈਦਾ ਕੀਤੇ ਬੱਚੇ ਦੀ ਦੇਖਭਾਲ ਲਈ ਜਣੇਪਾ ਛੁੱਟੀ ਦਾ ਕੋਈ ਪ੍ਰਬੰਧ ਨਹੀਂ ਹੈ। ਹਾਈ ਕੋਰਟ ਨੇ ਕਿਹਾ, ''ਜੇਕਰ ਸਰਕਾਰ ਗੋਦ ਲੈ ਕੇ ਮਾਂ ਬਣਨ ਵਾਲੀ ਔਰਤ ਨੂੰ ਜਣੇਪਾ ਛੁੱਟੀ ਦੇ ਸਕਦੀ ਹੈ, ਤਾਂ ਉਸ ਮਾਂ ਨੂੰ ਜਣੇਪਾ ਛੁੱਟੀ ਦੇਣ ਤੋਂ ਇਨਕਾਰ ਕਰਨਾ ਪੂਰੀ ਤਰ੍ਹਾਂ ਅਣਉਚਿਤ ਹੋਵੇਗਾ, ਜਿਸ ਨੇ ਸਰੋਗੇਟ ਔਰਤ ਦੀ ਕੁੱਖ ਵਿਚ ਬੱਚਾ ਪੈਦਾ ਕਰਨ ਦੇ ਚਾਹਵਾਨ ਜੋੜੇ ਦੇ ਅੰਡੇ ਜਾਂ ਸ਼ੁਕਰਾਣੂ ਤੋਂ ਤਿਆਰ ਕੀਤੇ ਭਰੂਣ ਦੇ ਇਮਪਲਾਂਟੇਸ਼ਨ ਤੋਂ ਬਾਅਦ ਇਸ ਪ੍ਰਕਿਰਿਆ ਰਾਹੀਂ ਬੱਚਾ ਪ੍ਰਾਪਤ ਕੀਤਾ ਹੈ।"
ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ
ਹਾਈ ਕੋਰਟ ਨੇ ਫ਼ੈਸਲਾ ਸੁਣਾਇਆ ਕਿ ਸਾਰੀਆਂ ਨਵੀਆਂ ਮਾਵਾਂ ਨਾਲ ਬਰਾਬਰ ਦਾ ਸਲੂਕ ਅਤੇ ਸਹਾਇਤਾ ਯਕੀਨੀ ਬਣਾਉਣ ਲਈ, ਉਨ੍ਹਾਂ (ਔਰਤ) ਕਰਮਚਾਰੀਆਂ ਨੂੰ ਵੀ ਜਣੇਪਾ ਛੁੱਟੀ ਦਿੱਤੀ ਜਾਣੀ ਚਾਹੀਦੀ ਹੈ, ਚਾਹੇ ਉਹ ਮਾਵਾਂ ਬਣਨ ਦੇ ਤਰੀਕੇ ਦੀ ਪਰਵਾਹ ਕੀਤੇ ਬਿਨਾਂ। ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਮਾਵਾਂ ਨੂੰ ਜਣੇਪਾ ਛੁੱਟੀ ਦੇਣ ਨਾਲ ਇਹ ਯਕੀਨੀ ਹੁੰਦਾ ਹੈ ਕਿ ਉਨ੍ਹਾਂ ਕੋਲ ਆਪਣੇ ਬੱਚੇ ਲਈ ਸਥਿਰ ਅਤੇ ਪਿਆਰ ਭਰਿਆ ਮਾਹੌਲ ਸਿਰਜਣ ਲਈ ਲੋੜੀਂਦਾ ਸਮਾਂ ਹੋਵੇ ਅਤੇ ਮਾਂ ਅਤੇ ਬੱਚੇ ਦੀ ਭਲਾਈ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਹਾਈ ਕੋਰਟ ਨੇ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਇਸ ਹੁਕਮ ਦੀ ਸੂਚਨਾ ਮਿਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਪਟੀਸ਼ਨਕਰਤਾ ਨੂੰ 180 ਦਿਨਾਂ ਦੀ ਜਣੇਪਾ ਛੁੱਟੀ ਦਿੱਤੀ ਜਾਵੇ।
ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਲੂ ਪ੍ਰਸਾਦ ਦਾ ਦਾਅਵਾ- ਅਗਸਤ ਮਹੀਨੇ 'ਚ ਡਿੱਗ ਸਕਦੀ ਹੈ ਮੋਦੀ ਸਰਕਾਰ
NEXT STORY