ਕੋਲਕਾਤਾ— ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਰਾਸ਼ਟਰੀ ਨਾਗਰਿਕ ਰਜਿਸਟਰੇਸ਼ਨ (ਐੱਨ.ਆਰ.ਸੀ.) ਦਾ ਵਿਰੋਧ ਕਰਨ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਕੇਂਦਰ 'ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਗੈਰ-ਕਾਨੂੰਨੀ ਘੁਸਪੈਠ ਨਾਲ ਕਾਨੂੰਨ ਅਨੁਸਾਰ ਨਿਪਟਿਆ ਜਾਵੇਗਾ। ਸਮਰਿਤੀ ਨੇ ਐੱਨ.ਆਰ.ਸੀ. 'ਤੇ ਕਿਹਾ,''ਕਿਸੇ ਵੀ ਭਾਰਤੀ ਨਹੀਂ ਛੱਡਿਆ ਜਾਵੇਗਾ, ਅਸੀਂ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹਾਂ।''
ਐੱਨ.ਆਰ.ਸੀ. ਦਾ ਵਿਰੋਧ ਕਰਨ ਨੂੰ ਲੈ ਕੇ ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਗੈਰ-ਕਾਨੂੰਨੀ ਘੁਸਪੈਠ 'ਤੇ ਉਨ੍ਹਾਂ ਦੇ ਰੁਖ ਦੇ ਵਿਰੋਧ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਵਿਰੋਧ ਕਰਨਾ ਜਗ-ਜ਼ਾਹਰ ਹੈ। ਇਰਾਨੀ ਨੇ ਕਿਹਾ,''ਮਮਤਾ ਬੈਨਰਜੀ ਦਾ ਹਮਲਾਵਰ ਰਵੱਈਆ ਸੂਬੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣ ਵਾਲੇ ਲਾਭਾਂ ਤੋਂ ਵਾਂਝੇ ਰੱਖ ਰਿਹਾ ਹੈ, ਜੋ ਕਿ ਕਿਸਾਨਾਂ, ਔਰਤਾਂ ਅਤੇ ਬੱਚਿਆਂ ਨੂੰ ਮਿਲ ਸਕਦੇ ਸਨ।'' ਉਨ੍ਹਾਂ ਨੇ ਕਿਹਾ,''ਪੱਛਮੀ ਬੰਗਾਲ 'ਚ ਲੋਕ ਸਭਾ ਚੋਣਾਂ ਦੇ ਨਤੀਜੇ ਦਿਖਾਉਂਦੇ ਹਨ ਕਿ ਲੋਕਾਂ ਨੂੰ ਸੂਬੇ 'ਚ ਤਬਦੀਲੀ ਚਾਹੀਦੀ ਹੈ।''
ਅਭਿਨੇਤਰੀ ਓਰਮਿਲਾ ਮਾਤੋਂਡਕਰ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
NEXT STORY