ਗੁਰੂਗ੍ਰਾਮ (ਭਾਸ਼ਾ)- ਹਰਿਆਣਾ ਦੇ ਮਾਨੇਸਰ ਸਥਿਤ ਰਾਸ਼ਟਰੀ ਸੁਰੱਖਿਆ ਗਾਰਡ (ਐੱਨ.ਐੱਸ.ਜੀ.) ਕੈਂਪ 'ਚ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਗਾਰਡ ਦੇ ਇਕ ਹੈੱਡ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਪਛਾਣ ਵਿਕਰਮ ਦੇ ਰੂਪ 'ਚ ਹੋਈ ਹੈ।
ਪੁਲਸ ਨੇ ਕਿਹਾ ਕਿ ਹਾਲੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ। ਪੁਲਸ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੀ ਪਤਨੀ ਸਦਮੇ 'ਚ ਹੈ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਗੁਜਰਾਤ ਤੋਂ ਬਾਅਦ ਹੁਣ ਇਸ ਸੂਬੇ ਦੇ ਸਕੂਲਾਂ ’ਚ ਪੜ੍ਹਾਈ ਜਾ ਸਕਦੀ ਹੈ ਗੀਤਾ
NEXT STORY