ਨਵੀਂ ਦਿੱਲੀ- ਹਰਿਆਣਾ ਦੇ ਨੂੰਹ 'ਚ ਹੋਈ ਹਿੰਸਾ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸੂਬਾਈ ਸਰਕਾਰਾਂ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਹੈ ਕਿ ਕੋਈ ਨਫ਼ਰਤੀ ਭਾਸ਼ਣ ਨਾ ਦਿੱਤਾ ਜਾਵੇ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਹਿੰਸਾ ਹੋਵੇ।
ਇਹ ਵੀ ਪੜ੍ਹੋ- ਦਿੱਲੀ-UP ਤੱਕ ਨੂਹ ਹਿੰਸਾ ਦਾ ਸੇਕ, ਖ਼ੁਫੀਆ ਏਜੰਸੀਆਂ ਨੇ ਪੁਲਸ ਨੂੰ ਕੀਤਾ ਅਲਰਟ
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸ. ਵੀ. ਭੱਟੀ ਦੀ ਬੈਂਚ ਨੇ ਇਹ ਵੀ ਹੁਕਮ ਦਿੱਤਾ ਕਿ ਵਧੀਕ ਪੁਲਸ ਅਤੇ ਨੀਮ ਫ਼ੌਜੀ ਬਲ ਤਾਇਨਾਤ ਕੀਤੇ ਜਾਣ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣ। ਦਰਅਸਲ ਪੱਤਰਕਾਰ ਸ਼ਾਹੀਨ ਅਬਦੁੱਲਾ ਵਲੋਂ ਪੇਸ਼ ਸੀਨੀਅਰ ਵਕੀਲ ਸੀ. ਯੂ. ਸਿੰਘ ਨੇ ਅਦਾਲਤ ਨੂੰ ਕਿਹਾ ਕਿ ਖੱਬੇ-ਪੱਖੀ ਸੰਗਠਨਾਂ ਵਿਸ਼ਵ ਹਿੰਦੂ ਪਰੀਸ਼ਦ (ਵਿਹਿਪ) ਅਤੇ ਬਜਰੰਗ ਦਲ ਵਲੋਂ ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ ਵੱਖ-ਵੱਖ ਹਿੱਸਿਆਂ 'ਚ 23 ਪ੍ਰਦਰਸ਼ਨਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਮਗਰੋਂ ਅਦਾਲਤ ਨੇ ਇਹ ਹੁਕਮ ਪਾਸ ਕੀਤਾ।
ਇਹ ਵੀ ਪੜ੍ਹੋ- ਮੂਸੇਵਾਲਾ ਕਤਲਕਾਂਡ 'ਚ ਵੱਡੀ ਖ਼ਬਰ: ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਈ ਦਿੱਲੀ ਪੁਲਸ
ਜ਼ਿਕਰਯੋਗ ਹੈ ਕਿ 31 ਜੁਲਾਈ ਨੂੰ ਭੀੜ ਵਲੋਂ ਵਿਹਿਪ ਦੀ ਯਾਤਰਾ ਨੂੰ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਨੂਹ 'ਚ ਭੜਕੀ ਹਿੰਸਾ 'ਚ ਦੋ ਹੋਮ ਗਾਰਡਾਂ ਸਮੇਤ 6 ਲੋਕ ਮਾਰੇ ਗਏ ਹਨ। ਸੂਬਾ ਸਰਕਾਰ ਮੁਤਾਬਕ ਹੁਣ ਤੱਕ ਹਿੰਸਾ ਦੇ ਸਬੰਧ ਵਿਚ 116 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਆਜ਼ਾਦੀ ਦਿਹਾੜੇ ਮੌਕੇ ਵੱਡੇ ਹਮਲੇ ਨੂੰ ਦੇ ਸਕਦੇ ਸਨ ਅੰਜਾਮ
NEXT STORY