ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਜਿਵੇਂ-ਜਿਵੇਂ ਕੋਰੋਨਾ ਟੀਕਾਕਰਨ ਦਾ ਦਾਇਰਾ ਵਧ ਰਿਹਾ ਹੈ, ਉਂਝ-ਉਂਝ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਘੱਟ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ 11376 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ ਤਿੰਨ ਕਰੋੜ 38 ਲੱਖ 37 ਹਜ਼ਾਰ 859 ਲੋਕ ਕੋਰੋਨਾ ਸੰਕਰਮਣ ਤੋਂ ਠੀਕ ਹੋ ਚੁਕੇ ਹਨ। ਦੇਸ਼ ’ਚ ਸਿਹਤਮੰਦ ਹੋਣ ਦੀ ਦਰ 98.26 ਫੀਸਦੀ ਹੈ।
ਪਿਛਲੇ 24 ਘੰਟਿਆਂ ’ਚ ਕੋਰੋਨਾ ਸੰਕਰਮਣ ਦੇ 11271 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ’ਚ ਇਸ ਸਮੇਂ ਇਕ ਲੱਖ 35 ਹਜ਼ਾਰ 918 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਗਿਣਤੀ ਪਿਛਲੇ 522 ਦਿਨਾਂ ’ਚ ਸਭ ਤੋਂ ਘੱਟ ਹੈ। ਸੰਕਰਮਣ ਦਰ 0.39 ਫੀਸਦੀ ਹੈ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ 57 ਲੱਖ 43 ਹਜ਼ਾਰ 840 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ ਅੱਜ ਯਾਨੀ ਐਤਵਾਰ ਸਵੇਰੇ 7 ਵਜੇ ਤੱਕ 112 ਕਰੋੜ ਇਕ ਲੱਖ 3 ਹਜ਼ਾਰ 225 ਗਿਆ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 12 ਲੱਖ 55 ਹਜ਼ਾਰ 904 ਕੋਰੋਨਾ ਪ੍ਰੀਖਣ ਕੀਤੇ ਗਏ ਹਨ। ਹੁਣ ਤੱਕ ਕੁੱਲ 62 ਕਰੋੜ 37 ਲੱਖ 51 ਹਜ਼ਾਰ 344 ਕਰੋੜ ਪ੍ਰੀਖਣ ਕੀਤੇ ਹਨ।
ਇਹ ਵੀ ਪੜ੍ਹੋ ; ਦਿੱਲੀ ’ਚ ਪ੍ਰਦੂਸ਼ਣ ਦੀ ਸਥਿਤੀ ਗੰਭੀਰ, SC ਨੇ ਕਿਹਾ- ਸੰਭਵ ਹੋਵੇ ਤਾਂ 2 ਦਿਨ ਦਾ ਲਾਕਡਾਊਨ ਲਗਾ ਦਿਓ
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਜਵਾਹਰ ਲਾਲ ਨਹਿਰੂ ਦੀ ਜਯੰਤੀ ਮੌਕੇ ਸੋਨੀਆ-ਰਾਹੁਲ ਅਤੇ ਮੋਦੀ ਨੇ ਦਿੱਤੀ ਸ਼ਰਧਾਂਜਲੀ
NEXT STORY