ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 10,542 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਹੋਏ ਲੋਕਾਂ ਦੀ ਗਿਣਤੀ 4,48,45,401 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 63,562 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਸੰਕਰਮਣ ਨਾਲ 38 ਮਰੀਜ਼ਾਂ ਦੀ ਮੌਤ ਤੋਂ ਬਾਅਦ ਦੇਸ਼ 'ਚ ਕੋਰੋਨਾ ਵਾਇਰਸ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 5,31,190 ਹੋ ਗਈ। ਇਨ੍ਹਾਂ 'ਚੋਂ ਅਜਿਹੇ ਲੋਕ ਸ਼ਾਮਲ ਹਨ, ਜਿਨ੍ਹਾਂ ਦੇ ਨਾਮ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਦਮ ਤੋੜ ਵਾਲੇ ਮਰੀਜ਼ਾਂ ਦੀ ਸੂਚੀ 'ਚ ਜੋੜੇ ਹਨ।
ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਦੀ ਰੋਜ਼ਾਨਾ ਦਰ 4.39 ਫੀਸਦੀ ਅਤੇ ਹਫ਼ਤਾਵਾਰ ਦਰ 5.1 ਫੀਸਦੀ ਹੈ। ਦੇਸ਼ 'ਚ ਅਜੇ 63,562 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.14 ਫੀਸਦੀ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.67 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,42,50,649 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.18 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220,66,27,758 ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।
ਹਿੰਡਨ ਨਦੀ ਹੋਵੇਗੀ ਪ੍ਰਦੂਸ਼ਣ ਮੁਕਤ, ਮਹਾਕੁੰਭ ਲਈ ਸੱਜਣਗੇ ਪ੍ਰਯਾਗਰਾਜ ਦੇ 7 ਘਾਟ
NEXT STORY