ਨਵੀਂ ਦਿੱਲੀ - ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਹਰ ਰੋਜ ਦੇਸ਼ 'ਚ ਹਜ਼ਾਰਾਂ ਦੀ ਗਿਣਤੀ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਹੁਣ ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 10 ਲੱਖ ਦੇ ਪਾਰ ਪਹੁੰਚ ਚੁੱਕੀ ਹੈ। ਉਥੇ ਹੀ ਦੇਸ਼ 'ਚ ਕੋਰੋਨਾ ਰਿਕਵਰੀ ਰੇਟ 'ਚ ਵੀ ਸੁਧਾਰ ਦੇਖਣ ਨੂੰ ਮਿਲਿਆ ਹੈ।
ਦੇਸ਼ 'ਚ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੇਸ਼ 'ਚ ਹੁਣ ਰੋਜ਼ਾਨਾ 30 ਹਜ਼ਾਰ ਤੋਂ ਜ਼ਿਆਦਾ ਨਵੇਂ ਕੋਰੋਨਾ ਇਨਫੈਕਟਿਡ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। Covid19india.org ਮੁਤਾਬਕ ਦੇਸ਼ 'ਚ ਹੁਣ ਕੋਰੋਨਾ ਵਾਇਰਸ ਦੇ 10 ਲੱਖ ਤੋਂ ਜ਼ਿਆਦਾ ਮਰੀਜ਼ ਸਾਹਮਣੇ ਆ ਚੁੱਕੇ ਹਨ। ਉਥੇ ਹੀ ਦੇਸ਼ 'ਚ ਕੋਰੋਨਾ ਰਿਕਵਰੀ ਰੇਟ 63.25% 'ਤੇ ਪਹੁੰਚ ਗਿਆ ਹੈ।
ਸਿਹਤ ਮੰਤਰਾਲਾ ਮੁਤਾਬਕ 16 ਜੁਲਾਈ ਦੀ ਸਵੇਰ ਤੱਕ ਕੋਰੋਨਾ ਵਾਇਰਸ ਦੇ 9,68,876 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ 24,915 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਉਥੇ ਹੀ 6,12,815 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਹਾਲਾਂਕਿ ਹੁਣ ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 10 ਲੱਖ ਪਾਰ ਹੋ ਚੁੱਕੀ ਹੈ। ਸਿਹਤ ਮੰਤਰਾਲਾ ਦੇ ਜ਼ਰੀਏ ਕੋਰੋਨਾ ਮਰੀਜ਼ਾਂ ਦੀ ਆਧਿਕਾਰਕ ਗਿਣਤੀ ਅਗਲੇ ਦਿਨ ਸਵੇਰੇ ਜਾਰੀ ਕੀਤੀ ਜਾਵੇਗੀ।
ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਕੀ ਦੇਸ਼ 'ਚ ਹੁਣ ਕੋਰੋਨਾ ਵਾਇਰਸ ਰਿਕਵਰੀ ਰੇਟ 63.25% ਹੋ ਚੁੱਕੀ ਹੈ। ਹਰਸ਼ਵਰਧਨ ਨੇ ਕਿਹਾ ਕਿ ਦੇਸ਼ 'ਚ ਕੋਵਿਡ-19 ਦੇ ਜ਼ਿਆਦਾਤਰ ਮਾਮਲੇ ਮਾਮੂਲੀ ਲੱਛਣ ਵਾਲੇ ਹਨ। ਸਿਰਫ 0.32% ਮਰੀਜ਼ ਵੈਂਟੀਲੇਟਰ 'ਤੇ ਹਨ ਅਤੇ 3% ਤੋਂ ਵੀ ਘੱਟ ਮਰੀਜ਼ਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ।
ਮੁੰਬਈ 'ਚ ਦਰਦਨਾਕ ਹਾਦਸਾ, ਮਕਾਨ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ, 13 ਜ਼ਖ਼ਮੀ
NEXT STORY