ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 5,676 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,68172 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 37,093 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦਿੱਲੀ, ਪੰਜਾਬ, ਰਾਜਸਥਾਨ 'ਚ ਤਿੰਨ-ਤਿੰਨ, ਕਰਨਾਟਕ 'ਚ 2 ਅਤੇ ਗੁਜਰਾਤ, ਹਰਿਆਣਾ, ਮਹਾਰਾਸ਼ਟਰ ਅਤੇ ਤਾਮਿਲਨਾਡੂ 'ਚ ਇਕ-ਇਕ ਮਰੀਜ਼ ਦੀ ਮੌਤ ਹੋਣ ਨਾਲ ਦੇਸ਼ 'ਚ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 5,31,000 ਹੋ ਗਈ। ਨਾਲ ਹੀ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ 'ਚ 6 ਨਾਮ ਹੋਰ ਜੋੜੇ ਹਨ।
ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ 37,093 ਲੋਕਾਂ ਦਾ ਕੋਰੋਨਾ ਵਾਇਰਸ ਸੰਕਰਮਣ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220.66 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।
'AAP' ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ
NEXT STORY