ਨਵੀਂ ਦਿੱਲੀ- ਚੋਣ ਕਮਿਸ਼ਨ ਵਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਇਸ ਸਾਲ ਦੀ ਸ਼ੁਰੂਆਤ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ 64.64 ਕਰੋੜ ਵੋਟਰਾਂ ਨੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਅਤੇ ਇਨ੍ਹਾਂ ਵੋਟਰਾਂ ਵਿਚ ਔਰਤਾਂ ਦੀ ਗਿਣਤੀ ਪੁਰਸ਼ਾ ਤੋਂ ਵੱਧ ਰਹੀ। ਚੋਣ ਕਮਿਸ਼ਨ ਨੇ ਕਿਹਾ ਕਿ ਇਸ ਵਾਰ ਚੋਣਾਂ ਲੜਨ ਵਾਲੀਆਂ ਮਹਿਲਾ ਉਮੀਦਵਾਰਾਂ ਦੀ ਗਿਣਤੀ 800 ਰਹੀ, ਜਦਕਿ 2019 ਦੀਆਂ ਚੋਣਾਂ 'ਚ ਇਹ ਗਿਣਤੀ 726 ਸੀ।
ਚੋਣ ਕਮਿਸ਼ਨ ਨੇ ਕਿਹਾ ਕਿ ਇਸ ਪਹਿਲ ਦਾ ਮਕਸਦ ਜਨਤਾ ਦਾ ਭਰੋਸਾ ਵਧਾਉਣਾ ਹੈ, ਜੋ ਭਾਰਤ ਦੀ ਚੋਣ ਪ੍ਰਣਾਲੀ ਦਾ ਆਧਾਰ ਸੀ। ਇਹ ਅੰਕੜੇ ਇਨ੍ਹਾਂ ਦੋਸ਼ਾਂ ਦੀ ਪਿੱਠਭੂਮੀ ਵਿਚ ਜਾਰੀ ਕੀਤੇ ਗਏ ਹਨ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਾਂ ਦੇ ਅੰਕੜਿਆਂ ਵਿਚ ਹੇਰਾ-ਫੇਰੀ ਕੀਤੀ ਗਈ ਸੀ। ਇਹ ਅੰਕੜੇ ਚਾਰ ਵਿਧਾਨ ਸਭਾ ਚੋਣਾਂ- ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਓਡੀਸ਼ਾ ਅਤੇ ਸਿੱਕਮ ਨਾਲ ਵੀ ਸਬੰਧਤ ਹਨ।
ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲੇ 'ਪਹਿਲਵਾਨਾਂ' ਨੂੰ 'ਆਪ' 'ਚ ਕੀਤਾ ਸ਼ਾਮਲ
NEXT STORY