ਸਹਾਰਨਪੁਰ — ਸੋਸ਼ਲ ਮੀਡੀਆ 'ਤੇ ਭਗਵਾਨ ਰਾਮ ਦੇ ਖ਼ਿਲਾਫ਼ ਕਥਿਤ ਤੌਰ 'ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ 'ਚ ਸਹਾਰਨਪੁਰ ਜ਼ਿਲ੍ਹੇ ਦੇ ਮੰਡੀ ਥਾਣਾ ਖੇਤਰ ਤੋਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ (ਦਿਹਾਤੀ) ਸਾਗਰ ਜੈਨ ਨੇ ਪੀਟੀਆਈ ਨੂੰ ਦੱਸਿਆ ਕਿ ਪੁਲਸ ਨੇ ਪੀਰ ਵਾਲੀ ਗਲੀ ਖੇਤਰ ਤੋਂ ਇੱਕ 25 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ - ਕਰਾਚੀ 'ਚ ਈਸੀਪੀ ਦਫ਼ਤਰ ਨੇੜੇ ਧਮਾਕਾ, ਫੁੱਟਪਾਥ ਕੋਲ ਇੱਕ ਬੈਗ 'ਚ ਰੱਖੇ ਗਏ ਸਨ ਵਿਸਫੋਟਕ
ਜੈਨ ਨੇ ਦੱਸਿਆ ਕਿ 1 ਫਰਵਰੀ ਨੂੰ ਮੰਡੀ ਥਾਣਾ ਖੇਤਰ ਦੀ ਸਮਰਾਟ ਵਿਕਰਮ ਕਾਲੋਨੀ ਦੇ ਰਹਿਣ ਵਾਲੇ ਨੀਰਜ ਸ਼ਰਮਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਕ ਨੌਜਵਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਇੰਸਟਾਗ੍ਰਾਮ' 'ਤੇ ਭਗਵਾਨ ਰਾਮ ਖ਼ਿਲਾਫ਼ ਅਸ਼ਲੀਲ ਟਿੱਪਣੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ’ਤੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ - ਸੂਤਰਾਂ ਦਾ ਦਾਅਵਾ: ਕੈਂਸਰ ਨਾਲ ਨਹੀਂ, ਇਸ ਕਾਰਨ ਹੋਈ ਪੂਨਮ ਪਾਂਡੇ ਦੀ ਮੌਤ!
ਜੈਨ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਕੁਝ ਲੋਕ ਉਸ ਨੂੰ ਕਹਿ ਰਹੇ ਸਨ ਕਿ ਭਾਰਤ ਹੁਣ ਹਿੰਦੂ ਰਾਸ਼ਟਰ ਬਣੇਗਾ ਅਤੇ ਇਕ ਖਾਸ ਵਰਗ ਦੇ ਲੋਕਾਂ ਨੂੰ ਬਾਹਰ ਕੱਢ ਦਿੱਤਾ ਜਾਵੇਗਾ, ਜਿਸ ਕਾਰਨ ਉਹ ਗੁੱਸੇ 'ਚ ਆ ਗਿਆ ਅਤੇ ਉਪਰੋਕਤ ਟਿੱਪਣੀ ਕੀਤੀ। ਪੁਲਸ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੋਟਾ ’ਚ ਇਕ ਹੋਰ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, 2 ਹਫ਼ਤਿਆਂ 'ਚ ਤੀਜਾ ਮਾਮਲਾ
NEXT STORY