ਜਾਜਪੁਰ- ਓਡਿਸ਼ਾ ’ਚ ਜਾਜਪੁਰ ਜ਼ਿਲ੍ਹੇ ਦੇ ਚੰਡੀਖੋਲ ਇਲਾਕੇ ’ਚ ਇਕ 32 ਸਾਲਾ ਔਰਤ ਨਾਲ 2 ਲੋਕਾਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕੀਤਾ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਔਰਤ ਵੱਲੋਂ ਬੁੱਧਵਾਰ ਰਾਤ ਕਲਿੰਗਾਨਗਰ ਥਾਣੇ ’ਚ ਸ਼ਿਕਾਇਤ ਦਰਜ ਕਰਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਦੀ ਹੈ ਅਤੇ ਮੁਲਜ਼ਮਾਂ ’ਚੋਂ ਇਕ ਵਿਅਕਤੀ ਪੀੜਤਾ ਨੂੰ ਜਾਣਦਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਅਪਰਾਧ ਕਬੂਲ ਕਰ ਲਿਆ। ਪੁਲਸ ਅਨੁਸਾਰ, ਮੁਲਜ਼ਮਾਂ ਨੂੰ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ।
ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਦੀ ਵਿਗੜੀ ਸਿਹਤ ! ਸਾਹ ਲੈਣ ’ਚ ਤਕਲੀਫ਼ ਮਗਰੋਂ ਏਮਜ਼ ’ਚ ਦਾਖਲ
NEXT STORY