ਰਾਏਗੜ੍ਹਾ- ਓਡੀਸ਼ਾ ਦੇ ਰਾਏਗੜ੍ਹਾ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਨਿਰਮਾਣ ਅਧੀਨ ਪੁਲ ਡਿੱਗ ਜਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 4 ਬੱਚੇ ਵੀ ਸ਼ਾਮਲ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਕਲਿਆਣਸਿੰਘਪੁਰ ਬਲਾਕ ਦੇ ਉਪਰਸਾਜਾ ਪਿੰਡ ਵਿਚ ਉਸ ਸਮੇਂ ਵਾਪਰੀ ਜਦੋਂ ਇਹ ਲੋਕ ਪੁਲ ਦੇ ਹੇਠਾਂ ਜਮ੍ਹਾਂ ਹੋਏ ਮੀਂਹ ਦੇ ਪਾਣੀ 'ਚ ਨਹਾ ਰਹੇ ਸਨ। ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ 'ਚ 4 ਬੱਚੇ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼, ਬਿਹਾਰ ਅਤੇ ਆਂਧਰਾ ਪ੍ਰਦੇਸ਼ ਤੋਂ ਹੁੰਦੀ ਹੈ ਸਭ ਤੋਂ ਜ਼ਿਆਦਾ ਬਾਲ ਤਸਕਰੀ, ਪੜ੍ਹੋ ਹੈਰਾਨ ਕਰਦੀ ਰਿਪੋਰਟ
ਪੁਲਸ ਮੁਤਾਬਕ ਫਾਇਰ ਬ੍ਰਿਗੇਡ ਅਤੇ ਪੁਲਸ ਮੁਲਾਜ਼ਮਾਂ ਦੀ ਟੀਮ ਮਲਬਾ ਹਟਾਉਣ ਦੇ ਕੰਮ 'ਚ ਲੱਗੀ ਹੋਈ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਮਲਬੇ ਹੇਠ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਵੀ ਵੱਧਣ ਦਾ ਖ਼ਦਸ਼ਾ ਹੈ।
ਇਹ ਵੀ ਪੜ੍ਹੋ- ਰਿਕਾਰਡ ਬਣਾਉਣ ਵੱਲ ਅਮਰਨਾਥ ਯਾਤਰਾ, 30 ਦਿਨਾਂ 'ਚ 3.92 ਲੱਖ ਸ਼ਰਧਾਲੂਆਂ ਨੇ ਕੀਤੇ ਹਿਮਲਿੰਗ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਜ ਲਈ ਨੂੰਹ ਨੂੰ ਖ਼ੁਦਕੁਸ਼ੀ ਲਈ ਕੀਤਾ ਮਜ਼ਬੂਰ, ਕੋਰਟ ਨੇ ਪਤੀ ਤੇ ਸਹੁਰਿਆਂ ਨੂੰ ਸੁਣਾਈ ਉਮਰ ਕੈਦ
NEXT STORY