ਨਵੀਂ ਦਿੱਲੀ : ਰਾਸ਼ਟਰੀ ਸਿਹਤ ਅਥਾਰਟੀ ਨੇ ਓਡੀਸ਼ਾ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਵਿੱਚ ਸ਼ਾਮਲ ਕਰਨ ਲਈ ਰਾਜ ਸਰਕਾਰ ਨਾਲ ਇੱਕ ਸਮਝੌਤੇ 'ਤੇ ਹਸਤਾਖ਼ਰ ਕੀਤੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ, ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਣ ਮਾਝੀ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ, ਕੇਂਦਰੀ ਕਬਾਇਲੀ ਮਾਮਲਿਆਂ ਦੇ ਮੰਤਰੀ ਜੁਆਲ ਓਰਾਮ ਅਤੇ ਰੇਲਵੇ, ਸੂਚਨਾ ਅਤੇ ਪ੍ਰਸਾਰਣ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀ ਇਸ ਸਮਝੌਤੇ 'ਤੇ ਦਸਤਖਤ ਕੀਤੇ।
ਇਹ ਵੀ ਪੜ੍ਹੋ - ਮਹਾਕੁੰਭ : ਮਕਰ ਸੰਕ੍ਰਾਂਤੀ 'ਤੇ 1.38 ਕਰੋੜ ਤੋਂ ਵੱਧ ਲੋਕਾਂ ਨੇ ਠੰਡੇ ਪਾਣੀ 'ਚ ਲਾਈ ਡੁਬਕੀ
ਇਸ ਮੌਕੇ ਓਡੀਸ਼ਾ ਦੇ ਉਪ ਮੁੱਖ ਮੰਤਰੀ ਕਨਕ ਵਰਧਨ ਸਿੰਘ ਦਿਓ ਅਤੇ ਸਿਹਤ ਅਤੇ ਪਰਿਵਾਰ ਭਲਾਈ, ਸੰਸਦੀ ਮਾਮਲੇ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਡਾ. ਮੁਕੇਸ਼ ਮਹਾਲਿੰਗ ਵੀ ਮੌਜੂਦ ਸਨ। ਇਸ ਸਮਝੌਤੇ 'ਤੇ ਸੋਮਵਾਰ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਅਤੇ ਰਾਸ਼ਟਰੀ ਸਿਹਤ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲਐਸ ਚਾਂਗਸਨ ਅਤੇ ਓਡੀਸ਼ਾ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕਮਿਸ਼ਨਰ-ਕਮ-ਸਕੱਤਰ ਅਸਵਤੀ ਐੱਸ ਨੇ ਦਸਤਖ਼ਤ ਕੀਤੇ। ਇਸ ਸਮਝੌਤੇ 'ਤੇ ਹਸਤਾਖਰ ਕਰਨ ਤੋਂ ਬਾਅਦ ਓਡੀਸ਼ਾ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਨੂੰ ਲਾਗੂ ਕਰਨ ਵਾਲਾ 34ਵਾਂ ਰਾਜ ਬਣ ਗਿਆ।
ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਓਡੀਸ਼ਾ ਵਿੱਚ ਮੌਜੂਦਾ ਗੋਪਬੰਧੂ ਜਨ ਆਰੋਗਯ ਯੋਜਨਾ ਦੇ ਨਾਲ ਲਾਗੂ ਕੀਤੀ ਜਾਵੇਗੀ। ਇਸ ਨਾਲ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦਾ ਬੀਮਾ ਪ੍ਰਦਾਨ ਕਰੇਗਾ। ਇਸ ਤੋਂ ਇਲਾਵਾ ਔਰਤਾਂ ਨੂੰ 5 ਲੱਖ ਰੁਪਏ ਵਾਧੂ ਦਿੱਤੇ ਜਾਣਗੇ। ਇਸ ਏਕੀਕ੍ਰਿਤ ਯੋਜਨਾ ਅਧੀਨ ਕੁੱਲ 1.03 ਕਰੋੜ ਪਰਿਵਾਰ ਆਉਣਗੇ, ਜਿਸ ਵਿੱਚ 67.8 ਲੱਖ ਪਰਿਵਾਰਾਂ ਨੂੰ ਕੇਂਦਰ ਸਰਕਾਰ ਤੋਂ ਸਹਾਇਤਾ ਮਿਲੇਗੀ। ਇਸ ਮੌਕੇ ਬੋਲਦਿਆਂ ਨੱਡਾ ਨੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਡਿਜੀਟਲ ਹੈ ਅਤੇ ਭਾਰਤ ਦੀ ਲਗਭਗ 45 ਫ਼ੀਸਦੀ ਆਬਾਦੀ ਨੂੰ ਸਿਹਤ ਬੀਮਾ ਪ੍ਰਦਾਨ ਕਰਦੀ ਹੈ। ਇਹ ਯੋਜਨਾ 27 ਵਿਸ਼ੇਸ਼ਤਾਵਾਂ ਵਿੱਚ ਲਗਭਗ 2,000 ਡਾਕਟਰੀ ਪ੍ਰਕਿਰਿਆਵਾਂ ਨੂੰ ਕਵਰ ਕਰਦੀ ਹੈ, ਜਿਸ ਵਿੱਚ ਬਾਈਪਾਸ ਸਰਜਰੀ ਅਤੇ ਗੋਡੇ ਬਦਲਣ ਵਰਗੀਆਂ ਵੱਡੀਆਂ ਸਰਜਰੀਆਂ ਸ਼ਾਮਲ ਹਨ।
ਇਹ ਵੀ ਪੜ੍ਹੋ - 6 ਭਰਾਵਾਂ ਨੇ ਆਪਣੀਆਂ ਹੀ ਭੈਣਾਂ ਨਾਲ ਕਰਵਾ ਲਿਆ ਵਿਆਹ, ਸੱਚਾਈ ਜਾਣ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
6 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਤੇ ਕਤਲ ਦੇ ਦੋਸ਼ 'ਚ ਇਕ ਵਿਅਕਤੀ ਗ੍ਰਿਫ਼ਤਾਰ
NEXT STORY