ਭੁਵਨੇਸ਼ਵਰ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸੂਬੇ ਦੇ ਪੱਤਰਕਾਰਾਂ ਨੂੰ ਫਰੰਟ ਮੋਰਚੇ ਦੇ ਕੋਵਿਡ ਯੋਧੇ ਐਲਾਨ ਕੀਤਾ ਹੈ। ਇਸ ਸੰਬੰਧ 'ਚ ਇਕ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰ ਬਿਨਾਂ ਰੁਕੇ ਖ਼ਬਰਾਂ ਦੇ ਕੇ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਸੰਬੰਧਤ ਮੁੱਦਿਆਂ ਤੋਂ ਜਾਣੂੰ ਕਰਵਾ ਕੇ ਸੂਬੇ ਦੀ ਬਹੁਤ ਸੇਵਾ ਕਰ ਰਹੇ ਹਨ।
ਇਹ ਵੀ ਪੜ੍ਹੋ : ਪਰਿਵਾਰ 'ਚੋਂ ਉੱਠੀਆਂ 3 ਅਰਥੀਆਂ, ਕੋਰੋਨਾ ਪਾਜ਼ੇਟਿਵ 2 ਭਰਾਵਾਂ ਦੀ ਮੌਤ ਮਗਰੋਂ ਤੀਜੇ ਦੀ ਸਦਮੇ 'ਚ ਮੌਤ
ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ,''ਕੋਰੋਨਾ ਵਿਰੁੱਧ ਸਾਡੀ ਜੰਗ 'ਚ ਉਹ ਬਹੁਤ ਵੱਡਾ ਸਹਿਯੋਗ ਹਨ।'' ਬਿਆਨ 'ਚ ਕਿਹਾ ਗਿਆ,''ਸੂਬੇ ਦੇ 6,944 ਕਾਰਜਸ਼ੀਲ ਪੱਤਰਕਾਰ ਗੋਪਬੰਧੂ ਸੰਬਾਦਿਕਾ ਸਿਹਤ ਬੀਮਾ ਯੋਜਨਾ ਦੇ ਅਧੀਨ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਨੂੰ 2 ਲੱਖ ਰੁਪਏ ਦਾ ਸਿਹਤ ਬੀਮਾ ਮਿਲ ਰਿਹਾ ਹੈ।'' ਇਸ 'ਚ ਕਿਹਾ ਗਿਆ ਕਿ ਓਡੀਸ਼ਾ ਨੇ ਆਪਣੀ ਡਿਊਟੀ ਕਰਦੇ ਹੋਏ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਪੱਤਰਕਾਰਾਂ ਦੇ ਪਰਿਵਾਰ ਨੂੰ 15 ਲੱਖ ਰੁਪਏ ਮਦਦ ਦੇਣ ਦਾ ਐਲਾਨ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਫਰੰਟ ਮੋਰਚੇ ਦੇ ਕਾਮੇ ਐਲਾਨ ਕੀਤੇ ਜਾਣ ਤੋਂ ਬਾਅਦ ਪੱਤਰਕਾਰਾਂ ਨੂੰ ਟੀਕਾਕਰਨ ਪ੍ਰੋਗਰਾਮ 'ਚ ਪਹਿਲ ਮਿਲੇਗੀ। ਸੂਤਰਾਂ ਅਨੁਸਾਰ, ਵਿਸ਼ਵ ਪੱਧਰੀ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਓਡੀਸ਼ਾ 'ਚ 11 ਪੱਤਰਕਾਰਾਂ ਦੀ ਜਾਨ ਜਾ ਚੁਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਕਾਲ ਦੀ ਦਰਦਨਾਕ ਤਸਵੀਰ: ਇਕ-ਇਕ ਸਾਹ ਲਈ ਤੜਫ਼ਦੀ ਰਹੀ ਜਨਾਨੀ, ਹਸਪਤਾਲ ਦੇ ਬਾਹਰ ਤੋੜਿਆ ਦਮ
ਪੱਛਮੀ ਬੰਗਾਲ ਚੋਣ ਨਤੀਜੇ: ਮਹਿਬੂਬਾ ਮੁਫਤੀ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ
NEXT STORY