ਉੜੀਸਾ-ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਉੜੀਸਾ 'ਚ ਕਾਂਗਰਸ ਵਿਧਾਇਕ (MLA) ਪ੍ਰਕਾਸ਼ ਚੰਦਰ ਬੇਹਰਾ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਬੇਹਰਾ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਪੀ. ਸੀ. ਬੇਹਰਾ ਕਟਕ ਜ਼ਿਲੇ ਦੀ ਸਾਲੇਪੁਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਮਿਲੀ ਜਾਣਕਾਰੀ ਮੁਤਾਬਕ ਬੇਹਰਾ ਦਾ ਪਾਰਟੀ ਤੋਂ ਉੜੀਸਾ 'ਚ ਕਾਂਗਰਸ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੋ ਦਿਨ ਪਹਿਲਾਂ ਹੀ ਉੜੀਸਾ 'ਚ ਇਕ ਰੈਲੀ ਨੂੰ ਸੰਬੋਧਿਤ ਕੀਤਾ ਸੀ। ਇਸ ਰੈਲੀ ਦੌਰਾਨ ਉਨ੍ਹਾਂ ਨੇ ਭਾਜਪਾ ਅਤੇ ਸੂਬਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆਂ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉੜੀਸਾ ਬੇਰੋਜ਼ਗਾਰੀ ਦਾ ਕੇਂਦਰ ਬਣ ਗਿਆ ਹੈ। ਸੂਬੇ 'ਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ 'ਚ ਅਸਫਲ ਰਹਿਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਵੀਨ ਪਟਨਾਇਕ 'ਤੇ ਨਿਸ਼ਾਨਾ ਵਿੰਨ੍ਹਿਆ।
ਭਾਰਤੀ ਤੱਟ ਰੱਖਿਅਕ ਫੋਰਸ ਨੇ ਬੁਝਾਈ ਜਹਾਜ਼ 'ਚ ਲੱਗੀ ਅੱਗ
NEXT STORY