ਨੈਸ਼ਨਲ ਡੈਸਕ : ਰੇਲਵੇ ਨੇ ਐਤਵਾਰ ਨੂੰ ਕਿਹਾ ਕਿ ਓਡਿਸ਼ਾ 'ਚ ਹਾਦਸੇ ਦਾ ਸ਼ਿਕਾਰ ਹੋਈਆਂ ਯਾਤਰੀ ਟ੍ਰੇਨਾਂ 'ਚ ਬਿਨਾਂ ਟਿਕਟ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੀਤਾ ਜਾਵੇਗਾ। ਰੇਲਵੇ ਦੇ ਬੁਲਾਰੇ ਅਮਿਤਾਭ ਸ਼ਰਮਾ ਨੇ ਕਿਹਾ, "ਮੁਸਾਫਰਾਂ ਕੋਲ ਟਿਕਟਾਂ ਹੋਣ ਜਾਂ ਨਾ ਹੋਣ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।"
ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਵਰਤਦੇ ਹੋ Earphone ਤਾਂ ਪੜ੍ਹੋ ਇਹ ਖ਼ਬਰ, ਕਿਤੇ ਜ਼ਿੰਦਗੀ ਭਰ ਨਾ ਪਵੇ ਪਛਤਾਉਣਾ
ਰੇਲਵੇ ਬੋਰਡ ਦੇ ਆਪ੍ਰੇਸ਼ਨ ਮੈਂਬਰ ਜਯਾ ਵਰਮਾ ਸਿਨਹਾ ਨੇ ਕਿਹਾ ਕਿ ਹਸਪਤਾਲਾਂ ਵਿੱਚ ਦਾਖਲ ਹਰ ਮਰੀਜ਼ ਦੇ ਨਾਲ ਇਕ ਸਕਾਊਟ ਜਾਂ ਗਾਈਡ ਹੁੰਦਾ ਹੈ, ਜੋ ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਦਾ ਪਤਾ ਲਗਾਉਣ ਵਿੱਚ ਮਦਦ ਕਰਦਾ ਹੈ। ਹੈਲਪਲਾਈਨ ਨੰਬਰ 139 'ਤੇ ਰੇਲਵੇ ਦੇ ਸੀਨੀਅਰ ਅਧਿਕਾਰੀ ਸਵਾਲਾਂ ਦੇ ਜਵਾਬ ਦੇ ਰਹੇ ਹਨ ਅਤੇ ਵੱਧ ਤੋਂ ਵੱਧ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ, ''ਜ਼ਖ਼ਮੀਆਂ ਜਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਸਾਨੂੰ ਕਾਲ ਕਰ ਸਕਦੇ ਹਨ ਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਹ ਉਨ੍ਹਾਂ ਨੂੰ ਮਿਲ ਸਕਣ। ਅਸੀਂ ਉਨ੍ਹਾਂ ਦੀ ਯਾਤਰਾ ਅਤੇ ਹੋਰ ਖਰਚਿਆਂ ਦਾ ਧਿਆਨ ਰੱਖਾਂਗੇ।"
ਇਹ ਵੀ ਪੜ੍ਹੋ : ਸਿਸੋਦੀਆ ਨੂੰ ਮਿਲੇਗੀ ਰਾਹਤ ਜਾਂ ਫਿਰ ਜੇਲ੍ਹ 'ਚ ਹੀ ਰਹਿਣਗੇ?, ਦਿੱਲੀ ਹਾਈ ਕੋਰਟ ਭਲਕੇ ਜ਼ਮਾਨਤ 'ਤੇ ਸੁਣਾਏਗੀ ਫ਼ੈਸਲਾ
ਰੇਲਵੇ ਨੇ ਇਹ ਵੀ ਕਿਹਾ ਕਿ 139 ਸੇਵਾ ਨਿਰਵਿਘਨ ਜਾਰੀ ਰਹੇਗੀ ਅਤੇ ਰੇਲ ਮੰਤਰੀ ਦੁਆਰਾ ਐਲਾਨੀ ਗਈ ਐਕਸਗ੍ਰੇਸ਼ੀਆ ਰਾਸ਼ੀ ਦੀ ਤੁਰੰਤ ਵੰਡ ਨੂੰ ਯਕੀਨੀ ਬਣਾਇਆ ਜਾਵੇਗਾ, ਮੌਤ ਦੀ ਸਥਿਤੀ 'ਚ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 2 ਲੱਖ ਰੁਪਏ ਤੇ ਮਾਮੂਲੀ ਸੱਟਾਂ ਲਈ 50,000 ਰੁਪਏ ਨੂੰ ਯਕੀਨੀ ਬਣਾਇਆ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜੇਕਰ ਤੁਸੀਂ ਵੀ ਵਰਤਦੇ ਹੋ Earphone ਤਾਂ ਪੜ੍ਹੋ ਇਹ ਖ਼ਬਰ, ਕਿਤੇ ਜ਼ਿੰਦਗੀ ਭਰ ਨਾ ਪਵੇ ਪਛਤਾਉਣਾ
NEXT STORY